25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਅਰੁਣ ਨਾਰੰਗ ਨੇ ਗਲੀਆਂ ਦੇ ਨਿਰਮਾਣ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 21-01-2026
ਅਬੋਹਰ, 20 ਜਨਵਰੀ (ਵਿਵੇਕ ਹੂੜੀਆ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸਾਰੀਆਂ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ | ਇਸੇ ਤਹਿਤ ਸਰਕਾਰ ਵਲੋਂ ਲੱਖਾਂ ਰੁਪਏ ਦੀਆਂ ਗਰਾਂਟਾਂ ਜਾਰੀ ਕਰਕੇ ਪਿਛਲੇ ਲੰਮੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਵਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ 'ਆਪ' ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਰਮ ਨਗਰ ਤੇ ਬਾਬਾ ਦੀਪ ਸਿੰਘ ਨਗਰ ਵਿਖੇ 'ਰੰਗਲਾ ਪੰਜਾਬ' ਮੁਹਿੰਮ ਤਹਿਤ ਗਲੀਆਂ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ | ਅਰੁਣ ਨਾਰੰਗ ਨੇ ਦੱਸਿਆ ਕਿ ਕਰਮ ਨਗਰ ਸਥਿਤ ਸ਼ਮਸ਼ਾਨਘਾਟ 'ਚ ਪੰਜ ਪਿੰਡਾਂ ਦੀਆਂ ਪੰਚਾਇਤਾਂ ਦਾ ਸਾਂਝਾ ਰਸਤਾ ਪਿਛਲੇ ਕਈ ਸਾਲਾਂ ਤੋਂ ਬਹੁਤ ਮਾੜੀ ਹਾਲਤ ਵਿਚ ਸੀ | ਲੋਕਾਂ ਵਲੋਂ ਲੰਮੇ ਸਮੇਂ ਤੋਂ ਇਸ ਰਸਤੇ ਨੂੰ ਪੱਕਾ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਪਰ ਪਿਛਲੀਆਂ ਸਰਕਾਰਾਂ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ | ਹੁਣ 'ਆਪ' ਸਰਕਾਰ ਨੇ ਲੋਕਾਂ ਦੀ ਤਕਲੀਫ਼ ਨੂੰ ਸਮਝਦੇ ਹੋਏ ਇਸ ਸੜਕ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ | ਇਸੇ ਤਰ੍ਹਾਂ ਬਾਬਾ ਦੀਪ ਸਿੰਘ ਨਗਰ ਦੀ ਵੀ ਇਕ ਅਹਿਮ ਗਲੀ ਪੱਕੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਸਨ, ਜਿਸ ਦਾ ਨਿਰਮਾਣ ਕਾਰਜ ਵੀ ਅੱਜ ਸ਼ੁਰੂ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿਚ ਜ਼ਿਆਦਾਤਰ ਗ਼ਰੀਬ ਵਰਗ ਦੇ ਲੋਕ ਰਹਿੰਦੇ ਹਨ, ਜਿਨ੍ਹਾਂ ਨੂੰ ਖ਼ਸਤਾ-ਹਾਲ ਸੜਕਾਂ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਹਰ ਵਰਗ ਤੱਕ ਬੁਨਿਆਦੀ ਸਹੂਲਤਾਂ ਪਹੁੰਚਾ ਰਹੀ ਹੈ | ਇਸ ਮੌਕੇ ਪੰਜਾਬ ਰਾਜ ਸਮਾਜਿਕ ਸੁਰੱਖਿਆ ਬੋਰਡ ਦੇ ਮੈਂਬਰ ਸੁਰਜੀਤ ਸਿੰਘ ਜੀਤ, ਵਾਰਡ ਪ੍ਰਧਾਨ ਲਖਬੀਰ ਸਿੰਘ ਭੁੱਲਰ, ਸਤਵੰਤ ਭੁੱਲਰ, ਬਲਜਿੰਦਰ ਸਿੰਘ, ਜਸਵੰਤ ਸਿੰਘ ਬੌਬੀ, ਪਿ੍ੰਸੀਪਲ ਜੱਗਾ ਸਿੰਘ, ਬਾਬਾ ਗੁਰਦਾਸ ਸਿੰਘ, ਜਗਸੀਰ ਸਿੰਘ, ਜੀਨੀ ਪੋਪਲੀ, ਵਿਕਰਮ ਮਾਨ, ਜਸ਼ਨ ਸਿੰਘ ਤੋਂ ਇਲਾਵਾ ਕਰਮ ਨਗਰ ਦੇ ਸਰਪੰਚ ਮੋਨੂੰ, ਸੀਡ ਫਾਰਮ ਦੇ ਸਰਪੰਚ ਛਿੰਦਰਪਾਲ, ਊਧਮ ਸਿੰਘ ਨਗਰ ਦੇ ਸਰਪੰਚ ਗੁਰਦੇਵ ਸਿੰਘ ਬੱਗੂ ਅਤੇ ਕੱਚਾ ਸੀਡ ਫਾਰਮ ਦੇ ਸਰਪੰਚ ਰਮਨਦੀਪ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬ ਭਵਨ ਸਰੀ (ਕੈਨੇਡਾ) ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਬਾਲ ਲੇਖਕਾਂ ਦੀ ਤੀਜੀ ਕਿਤਾਬ ਲਈ ਰਚਨਾਵਾਂ ਦੀ ਮੰਗ ਅਗਲੀ ਖ਼ਬਰ ਕਾਂਗਰਸ ਨੇ ਵਿੱਢੀ ਮੁਹਿੰਮ, ਪਿੰਡ ਫਲੀਆਂ ਵਾਲਾ ਤੋਂ 'ਮਨਰੇਗਾ ਬਚਾਓ ਅਭਿਆਨ' ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।