ਫ਼ਾਜ਼ਿਲਕਾ, 20 ਜਨਵਰੀ (ਦਵਿੰਦਰ ਪਾਲ ਸਿੰਘ)-ਪ੍ਰਧਾਨ ਮੰਤਰੀ ਦੇ ਮਾਰਗਦਰਸ਼ਨ ਹੇਠ ਚਲਾਏ ਜਾ ਰਹੇ ਪ੍ਰੀਖਿਆ 'ਤੇ ਚਰਚਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਵਿਖੇ ਇਕ ਪ੍ਰਭਾਵਸ਼ਾਲੀ ਪ੍ਰੋਗਰਾਮ ਉਲੀਕਿਆ | ਇਸ ਵਿਸ਼ੇਸ਼ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਪੂਰੀ ਨਿਸ਼ਠਾ ਤੇ ਰਾਸ਼ਟਰੀ ਗੌਰਵ ਦੇ ਨਾਲ ਸਾਲ 2047 ਤੱਕ ਭਾਰਤ ਨੂੰ ਇਕ ਆਤਮ-ਨਿਰਭਰ ਅਤੇ ਵਿਕਸਿਤ ਰਾਸ਼ਟਰ ਬਣਾਉਣ ਦੇ ਨਿਰਮਾਣ ਵਿਚ ਸਰਗਰਮ ਯੋਗਦਾਨ ਪਾਉਣ ਦਾ ਸਮੂਹਿਕ ਸੰਕਲਪ ਲਿਆ | ਵਿਦਿਆਰਥੀਆਂ ਨੇ ਲੋਕਲ ਫ਼ਾਰ ਵੋਕਲ ਤੇ ਮੇਡ ਇਨ ਇੰਡੀਆ ਵਰਗੀਆਂ ਰਾਸ਼ਟਰੀ ਪਹਿਲਕਦਮੀਆਂ ਦਾ ਪੂਰਨ ਸਮਰਥਨ ਕਰਦੇ ਹੋਏ ਦੇਸ਼ ਦੀ ਆਰਥਿਕ ਤੇ ਸਮਾਜਿਕ ਪ੍ਰਗਤੀ ਲਈ ਖ਼ੁਦ ਨੂੰ ਵਚਨਬੱਧ ਕੀਤਾ | ਇਸ ਦੌਰਾਨ ਵਿਦਿਆਰਥੀਆਂ ਨੇ ਪ੍ਰਣ ਲਿਆ ਕਿ ਉਹ ਸਵਦੇਸ਼ੀ ਉਤਪਾਦਾਂ ਨੂੰ ਉਤਸ਼ਾਹਿਤ ਕਰਨਗੇ ਅਤੇ ਦੇਸ਼ ਦੀ ਆਤਮ-ਨਿਰਭਰਤਾ ਦੇ ਉਥਾਨ ਵਿਚ ਆਪਣੀ ਭੂਮਿਕਾ ਨਿਭਾਉਣਗੇ | ਸਕੂਲ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਵਿਦਿਆਰਥੀਆਂ ਨੇ ਪੂਰੀ ਨਿਸ਼ਠਾ ਨਾਲ ਦੇਸ਼ ਦੀ ਉੱਨਤੀ ਲਈ ਸਮਰਪਿਤ ਰਹਿਣ ਦੀ ਸਹੁੰ ਚੁੱਕੀ |