ਫ਼ਾਜ਼ਿਲਕਾ, 20 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਸਪੈਸ਼ਲ ਨਾਕਾਬੰਦੀ ਦੌਰਾਨ ਪਿੰਡ ਮਾਹੂਆਣਾ ਬੋਦਲਾ ਮੌਜੂਦ ਸੀ ਤਾਂ ਪਿੰਡ ਟਾਹਲੀ ਵਾਲਾ ਜੱਟਾ ਦੀ ਤਰਫ਼ੋਂ ਇਕ ਮੋਟਰਸਾਈਕਲ ਤੇ ਬਲਵਿੰਦਰ ਸਿੰਘ ਉਰਫ਼ ਬਿੰਦੀ ਪੁੱਤਰ ਦਲੀਪ ਸਿੰਘ ਵਾਸੀ ਘਟਿਆ ਵਾਲੀ ਬੋਦਲਾ ਅਤੇ ਜਸਪਾਲ ਸਿੰਘ ਉਰਫ਼ ਪਾਲ਼ੂ ਪੁੱਤਰ ਜੰਗੀਰ ਸਿੰਘ ਵਾਸੀ ਚੱਕ ਖਿਓਵਾਲਾ ਬੋਦਲਾ ਆਉਂਦੇ ਦਿਖਾਈ ਦਿੱਤੇ | ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੇ ਦੋਵਾਂ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਤਾਂ ਉਨ੍ਹਾਂ ਕੋਲੋਂ 12 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |