25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਹੈਰੋਇਨ ਸਣੇ ਇਕ ਵਿਅਕਤੀ ਕਾਬੂ

ਅਜੀਤ ਡੈਸਕ 21-01-2026
ਜਲਾਲਾਬਾਦ, 20 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋਕੇ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 2 ਗਰਾਮ ਹੈਰੋਇਨ ਸਣੇ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸੰਬੰਧੀ ਜਾਂਚ ਅਧਿਕਾਰੀ ਏ. ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਥਾਣਾ ਵੈਰੋਕੇ ਇਲਾਕੇ ਵਿਚ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰਨ ਦੇ ਲਈ ਰਵਾਨਾ ਸੀ ਅਤੇ ਜਦੋਂ ਗੱਡੀ ਤਰੋਬੜੀ ਮਾਈਨਰ ਕਾਠਗੜ੍ਹ ਕੋਲ ਪੁੱਜੀ ਤਾਂ ਮੁਖ਼ਬਰ ਖ਼ਾਸ ਕੋਲੋਂ ਮਿਲੀ ਇਤਲਾਹ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਕਾਰਵਾਈ ਕਰਦੇ ਹੋਏ ਹਰਮੇਸ਼ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਬਾਹਮਣੀ ਵਾਲਾ ਨੂੰ 2 ਗਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ ਹੈ | ਥਾਣਾ ਵੈਰੋਕੇ ਵਿਖੇ ਮੁਕੱਦਮਾ ਨੰਬਰ 11 ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ 'ਆਪ' ਆਗੂ ਦਵਿੰਦਰ ਕੁਮਾਰ ਡੇਲੂ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਹੈਰੋਇਨ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।