ਫ਼ਾਜ਼ਿਲਕਾ, 20 ਜਨਵਰੀ (ਦਵਿੰਦਰ ਪਾਲ ਸਿੰਘ)-ਡਾਇਰੈਕਟਰ ਆਯੁਰਵੈਦਾਂ ਪੰਜਾਬ ਡਾ. ਰਮਨ ਖੰਨਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਫ਼ਾਜ਼ਿਲਕਾ ਡਾ. ਰਵੀ ਕਾਂਤ ਮਦਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਰਾ ਬਾਬਾ ਭੂੰਮਣ ਸ਼ਾਹ ਪਿੰਡ ਟਾਹਲੀ ਵਾਲਾ ਬੋਦਲਾ ਵਿਖੇ ਆਯੁਸ਼ ਕੈਂਪ ਆਯੋਜਿਤ ਕੀਤਾ | ਕੈਂਪ ਦਾ ਉਦਘਾਟਨ ਜ਼ਿਲ੍ਹਾ ਆਯੂਰਵੇਦਿਕ ਤੇ ਯੂਨਾਨੀ ਅਫ਼ਸਰ ਡਾ. ਰਵੀ ਕਾਂਤ ਮਦਾਨ ਨੇ ਕੀਤਾ | ਕੈਂਪ 'ਚ ਆਯੁਰਵੈਦਿਕ ਡਾ. ਗੌਰਵ ਸ਼ਰਮਾ ਤੇ ਡਾ. ਸ਼ਾਈਨਾ ਕਟਾਰੀਆ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ ਅਤੇ ਸੰਦੀਪ ਕੁਮਾਰ ਉਪਵੈਦ ਤੇ ਭਾਰਤ ਭੂਸ਼ਨ ਉਪਵੈਦ ਨੇ ਆਯੁਰਵੈਦਿਕ ਦਵਾਈਆਂ ਦਿੱਤੀਆਂ | ਕੈਂਪ 'ਚ ਹੋਮਿਓਪੈਥੀ ਵਿਭਾਗ ਵਲੋਂ ਡਾ. ਗੁਰਮੀਤ ਰਾਏ ਤੇ ਡਾ. ਆਮਨਾ ਕੰਬੋਜ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ ਅਤੇ ਹੋਮਿਓਪੈਥਿਕ ਦਵਾਈਆਂ ਗੁਰਵਿੰਦਰ ਸਿੰਘ ਡਿਸਪੈਂਸਰ ਤੇ ਪੂਨਮ ਰਾਣੀ ਡਿਸਪੈਂਸਰ ਨੇ ਦਿੱਤੀਆਂ | ਕੈਂਪ 'ਚ ਆਯੁਰਵੈਦਿਕ ਡਾਕਟਰਾਂ ਵਲੋਂ 557 ਤੇ ਹੋਮਿਓਪੈਥਿਕ ਡਾਕਟਰਾਂ ਵਲੋਂ 301 ਮਰੀਜ਼ਾਂ ਦਾ ਚੈੱਕਅਪ ਕੀਤਾ | ਕੈਂਪ ਇੰਚਾਰਜ ਡਾ. ਸ਼ਾਇਨਾ ਕਟਾਰੀਆ ਵਲੋਂ ਮਰੀਜ਼ਾਂ ਨੂੰ ਆਯੁਰਵੇਦ ਤੇ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਕੈਂਪ 'ਚ ਸ਼ਿੰਦਰ ਕੌਰ ਮਾਹੂਆਣਾ ਬੋਦਲਾ ਨੇ ਤਨਦੇਹੀ ਨਾਲ ਡਿਊਟੀ ਨਿਭਾਈ | ਇਸ ਦੌਰਾਨ ਮਰਮ ਚਕਿਤਸਾ ਰਾਹੀਂ ਮਰੀਜ਼ਾਂ ਦਾ ਇਲਾਜ ਵੀ ਕੀਤਾ | ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਰਵੀਕਾਂਤ ਮਦਾਨ ਵਲੋਂ ਡੇਰਾ ਬਾਬਾ ਭੁੰਮਣ ਸ਼ਾਹ ਦੇ ਮੁੱਖ ਸੇਵਾਦਾਰ ਬਾਬਾ ਲਖਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ |