17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਵਣ-ਵਿਭਾਗ ਨੇ ਜੰਗਲੀ ਸੂਰਾਂ ਨਾਲ ਹੁੰਦੇ ਨੁਕਸਾਨ ਦੇ ਮੁਆਵਜ਼ੇ ਲਈ ਕੀਤਾ ਜਾਗਰੂਕ

ਅਜੀਤ ਡੈਸਕ 22-01-2026
ਅਬੋਹਰ, 21 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ)-ਆਈ.ਐਫ.ਐਸ ਵਣ ਮੰਡਲ ਅਫ਼ਸਰ ਜੰਗਲੀ ਜੀਵ ਮੰਡਲ ਫ਼ਿਰੋਜ਼ਪੁਰ ਦੇ ਮੈਡਮ ਹਰਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡਾਂ ਵਿਚ ਕਿਸਾਨਾਂ ਨੂੰ ਜੰਗਲੀ ਸੂਰਾਂ ਨਾਲ ਹੁੰਦੇ ਨੁਕਸਾਨ ਦੇ ਮੁਆਵਜ਼ੇ ਸੰਬੰਧੀ ਜਾਗਰੂਕ ਕੀਤੇ ਜਾਣ ਦੀ ਮੁਹਿੰਮ ਆਰੰਭੀ ਗਈ ਹੈ | ਜਿਸ ਤਹਿਤ ਜੰਗਲੀ ਜੀਵ ਰੇਂਜ ਅਬੋਹਰ ਦੇ ਸਟਾਫ਼ ਵਲੋਂ ਨੇੜਲੇ ਪਿੰਡ ਡੰਗਰ ਖੇੜਾ ਵਿਖੇ ਜਾ ਕੇ ਪਿੰਡ ਦੇ ਮੋਹਤਬਰ ਲੋਕਾਂ ਅਤੇ ਕਿਸਾਨਾਂ ਨੂੰ ਜੰਗਲੀ ਸੂਰਾਂ ਦੁਆਰਾ ਫ਼ਸਲਾਂ ਦੇ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਹੰਟਿੰਗ ਪਰਮਿਟ ਅਤੇ ਮੁਆਵਜ਼ੇ ਸੰਬੰਧੀ ਜਾਗਰੂਕ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਪਿੰਡਾਂ ਵਿਚ ਵੀ ਕਿਸਾਨਾਂ ਨੂੰ ਮੁਆਵਜ਼ੇ ਪ੍ਰਤੀ ਜਾਗਰੂਕ ਕੀਤਾ ਜਾਵੇਗਾ |
ਪਿਛਲੀ ਖ਼ਬਰ ਸਿੱਖਿਆ ਵਿਭਾਗ ਵਲੋਂ ਸਕੂਲਾਂ 'ਚ ਰੰਗ ਕਰਵਾਉਣ ਦੇ ਦਿੱਤੇ ਨਿਰਦੇਸ਼ ਅਗਲੀ ਖ਼ਬਰ ਰੁੱਖਾਂ ਦੀ ਨਾਜਾਇਜ਼ ਕਟਾਈ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।