17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਬੀ.ਐਸ.ਐਫ. ਦੇ ਬੈਂਡ ਨੇ ਨਾਗਰਿਕਾਂ ਨੂੰ ਦੇਸ਼ ਭਗਤੀ ਦਾ ਦਿੱਤਾ ਸੁਨੇਹਾ

ਅਜੀਤ ਡੈਸਕ 22-01-2026
ਅਬੋਹਰ, 21 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ)-ਸੀਮਾ ਸੁਰੱਖਿਆ ਬਲ ਦੇ ਡਾਇਮੰਡ ਜੁਬਲੀ ਸਮਾਰੋਹ ਦੇ ਤਹਿਤ 55 ਬਟਾਲੀਅਨ ਵਲੋਂ ਅਬੋਹਰ ਦੇ ਨਹਿਰੂ ਪਾਰਕ ਵਿਚ ਵੰਦੇ ਮਾਤਰਮ ਥੀਮ ਤਹਿਤ ਇਕ ਸ਼ਾਨਦਾਰ ਬਰਾਸ ਬੈਂਡ ਸੰਗੀਤ ਪ੍ਰੋਗਰਾਮ ਰੱਖਿਆ ਗਿਆ | ਇਸ ਪ੍ਰਭਾਵਸ਼ਾਲੀ ਪੇਸ਼ਕਾਰੀ ਨੂੰ ਫ਼ਰੰਟੀਅਰ ਦਫ਼ਤਰ ਬੀ.ਐਸ.ਐਫ ਦੇ ਬਰਾਸ ਬੈਂਡ ਪਲਾਟੂਨ ਵਲੋਂ ਪੇਸ਼ ਕੀਤਾ ਗਿਆ | ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿਚ ਅਬੋਹਰ ਸ਼ਹਿਰ ਦੇ ਨਾਗਰਿਕਾਂ ਅਤੇ ਬੀ.ਐਸ.ਐਫ ਦੇ ਜਵਾਨਾਂ ਨੇ ਆਪਣੇ ਪਰਿਵਾਰ ਸਣੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਹਲਕਾ ਵਿਧਾਇਕ ਸੰਦੀਪ ਜਾਖੜ ਅਤੇ ਨਗਰ ਨਿਗਮ ਦੇ ਮੇਅਰ ਵਿਮਲ ਠੱਠਈ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਜਿਨ੍ਹਾਂ ਦਾ ਅਜੈ ਕੁਮਾਰ ਕਮਾਡੈਂਟ 55 ਬਟਾਲੀਅਨ ਬੀ.ਐਸ.ਐਫ ਨੇ ਨਿੱਘਾ ਸਵਾਗਤ ਕੀਤਾ | ਪ੍ਰੋਗਰਾਮ ਵਿਚ ਬੀ.ਐਸ.ਐਫ ਦੇ ਬੈਂਡ ਵਲੋਂ ਦੇਸ਼ ਭਗਤੀ ਦੀਆਂ ਧੁੰਨਾਂ ਨਾਲ ਵਾਤਾਵਰਨ ਨੂੰ ਦੇਸ਼ ਭਗਤੀ ਨਾਲ ਭਰਪੂਰ ਕਰ ਦਿੱਤਾ, ਜਿਸ ਦੀ ਦਰਸ਼ਕਾਂ ਨੇ ਖ਼ੂਬ ਸ਼ਲਾਘਾ ਕੀਤੀ | ਇਹ ਆਯੋਜਨ ਬੀ.ਐਸ.ਐਫ ਦੇ ਸਥਾਨਕ ਨਾਗਰਿਕਾਂ ਵਿਚ ਮਜ਼ਬੂਤ ਸੰਬੰਧ ਬਣਾਉਣ ਦੇ ਉਦੇਸ਼ ਨਾਲ ਕਰਵਾਇਆ ਗਿਆ | ਬੀ.ਐਸ.ਐਫ ਅਧਿਕਾਰੀਆਂ ਨੇ ਸੰਦੇਸ਼ ਦਿੱਤਾ ਕਿ ਬੀ.ਐਸ.ਐਫ ਨਾ ਸਿਰਫ਼ ਬਾਰਡਰ 'ਤੇ ਸੁਰੱਖਿਆ ਦੇ ਲਈ ਵਚਨਬੱਧ ਹੈ, ਬਲਕਿ ਰਾਸ਼ਟਰ ਨਿਰਮਾਣ ਅਤੇ ਜਨ ਸੰਪਰਕ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ |
ਪਿਛਲੀ ਖ਼ਬਰ ਪੁਲਿਸ ਵਲੋਂ ਨਾਮੀਂ ਗੈਂਗਸਟਰ ਪੁਲਿਸ ਮੁਕਾਬਲੇ ਦੌਰਾਨ ਗਿ੍ਫ਼ਤਾਰ ਅਗਲੀ ਖ਼ਬਰ ਸਿੱਖਿਆ ਵਿਭਾਗ ਵਲੋਂ ਸਕੂਲਾਂ 'ਚ ਰੰਗ ਕਰਵਾਉਣ ਦੇ ਦਿੱਤੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।