ਜਲਾਲਾਬਾਦ, 21 ਜਨਵਰੀ (ਕਰਨ ਚੁਚਰਾ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐਚ. ਸੀ. ਮਿਲਖ ਰਾਜ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਪੀਰ ਬਖ਼ਸ਼ ਨਹਿਰ ਦੀ ਕੱਚੀ ਪਟੜੀ ਨੇੜੇ ਪੁੱਜੀ ਤਾਂ ਨਹਿਰ ਕਿਨਾਰੇ ਝਾੜੀਆਂ ਵਿਚ ਇਕ ਵਿਅਕਤੀ ਨਸ਼ਾ ਕਰਦਾ ਦਿਖਾਈ ਦਿੱਤਾ, ਜਿਸ ਨੂੰ ਪੁਲਿਸ ਪਾਰਟੀ ਵਲੋਂ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਕਤ ਵਿਅਕਤੀ ਨੇ ਆਪਣਾ ਨਾਮ ਰਾਜ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਮੋਹਕਮ ਅਰਾਈਆਂ ਦੱਸਿਆ, ਜਿਸ ਕੋਲੋਂ ਸਿਲਵਰ ਪੰਨੀ, ਜਿਸ 'ਤੇ ਹੈਰੋਇਨ ਕੁੱਝ ਸੜੀ ਹੋਈ ਚਿਪਕੀ ਹੋਈ, ਲਾਈਟਰ ਅਤੇ 10 ਰੁਪਏ ਦਾ ਪਾਈਪਨੁਮਾ ਨੋਟ ਬਰਾਮਦ ਹੋਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |