16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਅਬੋਹਰ ਵਿਖੇ ਐਂਟੀ ਰੇਬੀਜ਼ ਟੀਕਾਕਰਨ ਕੈਂਪ ਭਲਕੇ

ਅਜੀਤ ਡੈਸਕ 22-01-2026
ਅਬੋਹਰ, 21 ਜਨਵਰੀ (ਵਿਵੇਕ ਹੂੜੀਆ)-ਪਸ਼ੂਆਂ ਅਤੇ ਜਨਤਕ ਸਿਹਤ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਸਿਵਲ ਵੈਟਰਨਰੀ ਹਸਪਤਾਲ ਅਬੋਹਰ ਵਿਖੇ 23 ਜਨਵਰੀ ਨੂੰ ਦੁਪਹਿਰ 1 ਵਜੇ ਐਂਟੀ ਰੇਬੀਜ਼ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦਾ ਮੁੱਖ ਮਕਸਦ ਰੇਬੀਜ਼ ਵਰਗੀ ਘਾਤਕ ਬਿਮਾਰੀ ਤੋਂ ਪਸ਼ੂਆਂ ਅਤੇ ਮਨੁੱਖਾਂ ਨੂੰ ਸੁਰੱਖਿਅਤ ਰੱਖਣਾ ਹੈ | ਵਿਭਾਗ ਦੇ ਡਿਪਟੀ ਡਾਇਰੈਕਟਰ ਡਾ.ਮਨਦੀਪ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਜਾਣ ਵਾਲੇ ਇਸ ਕੈਂਪ ਬਾਰੇ ਵੈਟਰਨਰੀ ਅਫ਼ਸਰ ਡਾ. ਅਮਿਤ ਨੈਨ ਨੇ ਦੱਸਿਆ ਕਿ ਟੀਕਾਕਰਨ ਨਾਲ ਸੰਬੰਧਿਤ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ | ਕੈਂਪ ਵਿਚ ਮੁੱਖ ਮਹਿਮਾਨ ਵਜੋਂ ਅਰੁਣ ਨਾਰੰਗ ਅਤੇ ਉਪਕਾਰ ਸਿੰਘ ਜਾਖੜ ਸ਼ਾਮਿਲ ਹੋਣਗੇ, ਜੋ ਪਸ਼ੂਆਂ ਦੀ ਸਿਹਤ ਅਤੇ ਜਨਹਿਤ ਨਾਲ ਜੁੜੀਆਂ ਵਿਭਾਗੀ ਸਕੀਮਾਂ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ | ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਰੇਬੀਜ਼ ਇਕ ਅਜਿਹੀ ਬਿਮਾਰੀ ਹੈ, ਜੋ ਜ਼ਿਆਦਾਤਰ ਕੁੱਤਿਆਂ ਦੇ ਕੱਟਣ ਨਾਲ ਫੈਲਦੀ ਹੈ, ਪਰ ਸਮੇਂ ਸਿਰ ਟੀਕਾਕਰਨ ਕਰਵਾ ਕੇ ਇਸ ਤੋਂ ਪੂਰੀ ਤਰ੍ਹਾਂ ਬਚਿਆ ਜਾ ਸਕਦਾ ਹੈ | ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਾਲਤੂ ਕੁੱਤਿਆਂ ਅਤੇ ਹੋਰ ਸੰਵੇਦਨਸ਼ੀਲ ਪਸ਼ੂਆਂ ਨੂੰ ਕੈਂਪ ਵਿਚ ਲਿਆ ਕੇ ਲਾਜ਼ਮੀ ਤੌਰ 'ਤੇ ਟੀਕਾਕਰਨ ਕਰਵਾਉਣ | ਵੈਟਰਨਰੀ ਅਫ਼ਸਰ ਡਾ. ਅਮਿਤ ਨੈਨ ਨੇ ਦੱਸਿਆ ਕਿ ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਰੇਬੀਜ਼ ਦੇ ਲੱਛਣਾਂ, ਬਚਾਅ ਦੇ ਉਪਾਵਾਂ ਅਤੇ ਟੀਕਾਕਰਨ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ | ਪਸ਼ੂ ਪਾਲਣ ਵਿਭਾਗ ਨੇ ਸਾਰੇ ਪਸ਼ੂ ਪਾਲਕਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਪਸ਼ੂ ਸਿਹਤ ਸੁਰੱਖਿਆ ਵਿਚ ਆਪਣਾ ਯੋਗਦਾਨ ਪਾਉਣ |
ਪਿਛਲੀ ਖ਼ਬਰ ਹੈਰੋਇਨ ਸਮੇਤ 2 ਕਾਬੂ ਅਗਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।