16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ 'ਚ ਬਲਾਕ ਪੱਧਰੀ ਮੈਥ ਮੇਲਾ ਕਰਵਾਇਆ

ਅਜੀਤ ਡੈਸਕ 22-01-2026
ਫ਼ਾਜ਼ਿਲਕਾ, 21 ਜਨਵਰੀ(ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਬਲਾਕ ਪੱਧਰੀ (ਖੁਈਆਂ ਸਰਵਰ) ਮੈਥ ਮੇਲੇ ਦਾ ਆਯੋਜਨ ਕੀਤਾ ਗਿਆ | ਡਾ.ਨਵਜੀਤ ਕੌਰ ਸਰਾਂ ਸਟੇਟ ਅਵਾਰਡੀ ਦੀ ਯੋਗ ਅਗਵਾਈ ਹੇਠ ਵਿਸ਼ੇ ਨੂੰ ਰੌਚਕ, ਵਿਹਾਰਿਕ ਅਤੇ ਅਨੁਭਵਾਤਮਕ ਬਣਾਉਣ ਦੇ ਉਦੇਸ਼ ਨਾਲ ਮੈਥ ਮੇਲਾ ਬੜੇ ਉਤਸ਼ਾਹ ਅਤੇ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ | ਇਸ ਸਿੱਖਿਆਤਮਕ ਮੇਲੇ ਵਿਚ ਬਲਾਕ ਦੇ ਲਗਭਗ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਕੋਆਰਡੀਨੇਟਰ ਹੀਰਾ ਲਾਲ ਦੀ ਸੁਚੱਜੀ ਅਗਵਾਈ ਹੇਠ ਸਮੂਹ ਗਤੀਵਿਧੀਆਂ ਬੜੀ ਸਫਲਤਾ ਨਾਲ ਸੰਪੰਨ ਹੋਈਆਂ | ਉਨ੍ਹਾਂ ਨੇ ਆਪਣੇ ਪੇ੍ਰਰਨਾਦਾਇਕ ਸੰਬੋਧਨ ਵਿਚ ਕਿਹਾ ਕਿ ਗਣਿਤ ਸਿਰਫ਼ ਅੰਕਾਂ ਦਾ ਵਿਸ਼ਾ ਨਹੀਂ, ਬਲਕਿ ਇਹ ਤਰਕਸ਼ੀਲ ਸੋਚ, ਸਮੱਸਿਆ-ਹੱਲ ਕਰਨ ਦੀ ਯੋਗਤਾ ਅਤੇ ਜੀਵਨ ਕੌਸ਼ਲ ਵਿਕਸਿਤ ਕਰਨ ਦਾ ਮਜ਼ਬੂਤ ਸਾਧਨ ਹੈ | ਉਨ੍ਹਾਂ ਨੇ ਅਜਿਹੇ ਬਲਾਕ ਪੱਧਰੀ ਮੇਲਿਆਂ ਨੂੰ ਵਿਦਿਆਰਥੀਆਂ ਲਈ ਬਹੁਤ ਲਾਭਕਾਰੀ ਦੱਸਿਆ | ਮੇਲੇ ਦੀ ਯੋਜਨਾ ਅਤੇ ਸਫਲਤਾ ਵਿਚ ਮੈਥ ਵਿਭਾਗ ਦੀ ਭੂਮਿਕਾ ਵਿਸ਼ੇਸ਼ ਰਹੀ | ਇਸ ਉਪਰਾਲੇ ਨੂੰ ਸਫਲ ਬਣਾਉਣ ਵਿਚ ਸ੍ਰੀਮਤੀ ਰੰਜਨਾ ਰਾਣੀ, ਸ੍ਰੀਮਤੀ ਪ੍ਰਵੀਨ ਕੁਮਾਰੀ ਅਤੇ ਰੱਜਤ ਵਲੋਂ ਮਹੱਤਵਪੂਰਨ ਯੋਗਦਾਨ ਪਾਇਆ ਗਿਆ, ਜਦਕਿ ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਣਿਤਕ ਮਾਡਲ, ਚਾਰਟ, ਕਵਿਜ਼ ਅਤੇ ਪੱਜਲ਼ ਨਾਲ ਸੰਬੰਧਿਤ ਗਤੀਵਿਧੀਆਂ ਨੇ ਦਰਸ਼ਕਾਂ ਨੂੰ ਖ਼ੂਬ ਪ੍ਰਭਾਵਿਤ ਕੀਤਾ | ਵਿਦਿਆਰਥੀਆਂ ਨੇ ਆਤਮਵਿਸ਼ਵਾਸ ਨਾਲ ਆਪਣੇ ਪ੍ਰਾਜੈਕਟ ਪੇਸ਼ ਕਰਕੇ ਗਣਿਤ ਦੇ ਆਸਾਨ, ਦਿਲਚਸਪ ਅਤੇ ਵਰਤੋਂ ਯੋਗ ਪੱਖਾਂ ਨੂੰ ਬਖ਼ੂਬੀ ਦਰਸਾਇਆ | ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਸਨਮਾਨਿਤ ਕਰਨ ਲਈ ਵੱਖ-ਵੱਖ ਸ਼੍ਰੇਣੀਆਂ ਅਧੀਨ ਇਨਾਮ ਵੰਡੇ ਗਏ | ਮਾਡਲਾਂ ਅਤੇ ਪ੍ਰਦਰਸ਼ਨਾਂ ਦਾ ਨਿਰਪੱਖ ਮੁਲਾਂਕਣ ਕਰਨ ਲਈ ਪਰਮਜੀਤ ਸਿੰਘ, ਸ੍ਰੀਮਤੀ ਭੁਪਿੰਦਰ ਕੌਰ, ਸ੍ਰੀਮਤੀ ਚੰਦਰਕਲਾ ਅਤੇ ਸ੍ਰੀਮਤੀ ਸੁਖਦੀਪ ਕੌਰ ਨੇ ਜੱਜਾਂ ਦੀ ਭੂਮਿਕਾ ਨਿਭਾਈ | ਜੱਜਾਂ ਵਲੋਂ ਵਿਦਿਆਰਥੀਆਂ ਦੀ ਰਚਨਾਤਮਿਕਤਾ, ਵਿਸ਼ੇ ਦੀ ਸਮਝ ਅਤੇ ਪ੍ਰਸਤੁਤੀ ਕਰਨ ਦੀ ਉੱਚ ਪੱਧਰੀ ਪ੍ਰਸ਼ੰਸਾ ਕੀਤੀ ਗਈ | ਮੇਲੇ ਦੇ ਸਮਾਪਨ ਸਮੇਂ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ, ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ, ਜਿਸ ਨਾਲ ਉਨ੍ਹਾਂ ਦੇ ਹੌਸਲੇ ਹੋਰ ਉੱਚੇ ਹੋ ਗਏ | ਅੰਤ ਵਿਚ ਸਕੂਲ ਪ੍ਰਸ਼ਾਸਨ ਵਲੋਂ ਮੇਲੇ ਵਿਚ ਭਾਗ ਲੈਣ ਵਾਲੇ ਸਾਰੇ ਸਕੂਲਾਂ, ਗਾਈਡ ਅਧਿਆਪਕਾਂ, ਵਿਦਿਆਰਥੀਆਂ ਅਤੇ ਸਹਿਯੋਗੀ ਸਟਾਫ਼ ਦਾ ਦਿਲੋਂ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਪ੍ਰੋ. ਮੁਲਤਾਨੀ ਦੀ ਅਗਵਾਈ 'ਚ ਪਿੰਡ ਸੱਥਵਾਂ ਦੀ ਪੰਚਾਇਤ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਅਗਲੀ ਖ਼ਬਰ ਉੱਚ ਜੋਖ਼ਮ ਗਰਭਵਤੀਆਂ ਦਾ ਨਿਯਮਿਤ ਫੋਲੋਅਪ ਕੀਤਾ ਜਾਵੇ- ਡਾ.ਕਵਿਤਾ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।