ਜਲਾਲਾਬਾਦ, 21 ਜਨਵਰੀ (ਜਤਿੰਦਰ ਪਾਲ ਸਿੰਘ)-ਸਥਾਨਕ ਗਾਂਧੀ ਨਗਰ ਵਿਖੇ ਪਰਸÉਾਰਥ ਸਭਾ ਵਲ਼ੋਂ ਚਲਾਈ ਜਾ ਰਹੀ ਮੁਫ਼ਤ ਡਿਸਪੈਂਸਰੀ ਵਿਚ ਬੁੱਧਵਾਰ ਨੂੰ ਮੁਫ਼ਤ ਹਫ਼ਤਾਵਾਰੀ ਮੈਡੀਕਲ ਕੈਂਪ ਲਗਾਇਆ ਗਿਆ ¢ ਕੈਂਪ ਦੌਰਾਨ ਡਾਕਟਰ ਓਮ ਪ੍ਰਕਾਸ਼ ਕੰਬੋਜ ਨੇ ਵਿਸ਼ੇਸ਼ ਤੌਰ 'ਤੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਮਰੀਜ਼ਾਂ ਦੀ ਬਾਰੀਕੀ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਯੋਗ ਸਲਾਹ ਦਿੱਤੀ ¢ ਕੈਂਪ 'ਚ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈ ਵੀ ਦਿੱਤੀ ਗਈ ¢ ਇਸ ਸੇਵਾ ਕਾਰਜ ਨੂੰ ਸਫਲ ਬਣਾਉਣ ਲਈ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ¢ ਇਸ ਮੌਕੇ ਵਿਜੇ ਬਾਘਲਾ, ਗੁਰਚਰਨ ਕਮੀਰੀਆ, ਬਿੱਟੂ ਬੱਬਰ ਅਤੇ ਰਮੇਸ਼ ਰਾਠੀ ਮੁੱਖ ਤੌਰ 'ਤੇ ਹਾਜ਼ਰ ਸਨ¢ ਇਨ੍ਹਾਂ ਦੇ ਨਾਲ ਹੀ ਮੈਡਮ ਰਮਨ, ਸੁਰੇਸ਼ ਚੌਹਾਨ ਅਤੇ ਮਾਣਕ ਚੌਹਾਨ ਨੇ ਵੀ ਡਿਸਪੈਂਸਰੀ ਵਿਚ ਆਏ ਮਰੀਜ਼ਾਂ ਦੀ ਸਹਾਇਤਾ ਕਰਕੇ ਸੇਵਾ ਕਾਰਜ ਵਿਚ ਯੋਗਦਾਨ ਪਾਇਆ ¢ ਪਰਸÉਾਰਥ ਸਭਾ ਦੇ ਮੈਂਬਰਾਂ ਨੇ ਦੱਸਿਆ ਕਿ ਗਾਂਧੀ ਨਗਰ ਸਥਿਤ ਇਸ ਡਿਸਪੈਂਸਰੀ ਰਾਹੀਂ ਹਫ਼ਤਾਵਾਰੀ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਏ ਜਾ ਰਹੇ ਹਨ ਅਤੇ ਹਲਕੇ ਦੇ ਲੋਕ ਇਸ ਦਾ ਫ਼ਾਇਦਾ ਲੈ ਰਹੇ ਹਨ |