16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਭਾਗ ਸਿੰਘ ਖ਼ਾਲਸਾ ਕਾਲਜ 'ਚ ਕਰਵਾਈਆਂ ਵੱਖ-ਵੱਖ ਪ੍ਰਤੀਯੋਗਤਾਵਾਂ

ਅਜੀਤ ਡੈਸਕ 22-01-2026
ਅਬੋਹਰ, 21 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਭਾਗ ਸਿੰਘ ਖ਼ਾਲਸਾ ਕਾਲਜ ਦੇ ਚੇਅਰਮੈਨ ਗੁਰਲਾਲ ਸਿੰਘ ਬਰਾੜ ਫ਼ੱਤਣਵਾਲਾ ਦੀ ਯੋਗ ਅਗਵਾਈ ਹੇਠ ਐਨ. ਐਸ. ਐਸ. ਯੂਨਿਟ ਵਲੋਂ ਮੇਰਾ ਯੁਵਾ ਭਾਰਤ ਫ਼ਾਜ਼ਿਲਕਾ ਜ਼ਿਲ੍ਹਾ ਅਫ਼ਸਰ ਰੋਹਿਤ ਕੁਮਾਰ ਸੈਣੀ, ਮਨਜੀਤ ਸਿੰਘ ਭੁੱਲਰ ਸੀਨੀਅਰ ਲੇਖਾ ਅਤੇ ਪ੍ਰੋਗਰਾਮ ਅਫ਼ਸਰ ਦੇ ਸਹਿਯੋਗ ਨਾਲ ਰਾਸ਼ਟਰੀ ਯੂਥ ਹਫ਼ਤਾ ਦੇ ਅਧੀਨ ਕੁਇਜ਼ ਅਤੇ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ, ਜਿਸ ਤਹਿਤ ਕੁਇਜ਼ ਪ੍ਰਤੀਯੋਗਤਾ ਵਿਚ ਪਹਿਲਾ ਸਥਾਨ ਟੀਮ ਬੀ ਨੇ ਹਾਸਲ ਕੀਤਾ ਜਦ ਕਿ ਟੀਮ ਏ ਨੇ ਦੂਜਾ ਅਤੇ ਟੀਮ ਸੀ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਆਪਣੇ ਭਾਸ਼ਣ ਰਾਹੀ ਸਵਾਮੀ ਵਿਵੇਕਾਨੰਦ ਦੀ ਜੀਵਨੀ ਅਤੇ ਵਿਚਾਰਧਾਰਾ ਨਾਲ ਸਬੰਧਿਤ ਵਿਚਾਰਾਂ ਨੂੰ ਭਾਸ਼ਣ ਰਾਹੀ ਸਾਂਝਾ ਕੀਤਾ | ਇਸ ਉਪਰੰਤ ਕਾਲਜ ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਔਲਖ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸੁਆਮੀ ਵਿਵੇਕਾਨੰਦ ਦੇ ਆਦਰਸ਼ਾਂ ਚਿੰਤਨ ਅਤੇ ਰਾਸ਼ਟਰ ਨਿਰਮਾਣ ਵਿਚ ਨੌਜਵਾਨਾਂ ਦੀ ਭੂਮਿਕਾ ਪ੍ਰਤੀ ਪ੍ਰੇਰਿਤ ਕਰਨਾ ਸੀ | ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਡਾਕਟਰ ਬਲਜੀਤ ਕੌਰ ਸਿੱਧੂ ਨੇ ਨੌਜਵਾਨ ਪੀੜ੍ਹੀ ਨੂੰ ਸਵਾਮੀ ਵਿਵੇਕਾਨੰਦ ਦੇ ਉਸ ਇਤਿਹਾਸਿਕ ਸੰਦੇਸ਼ ਉੱਠੋ ਜਾਗੋ ਅਤੇ ਉਸ ਸਮੇਂ ਤੱਕ ਨਾ ਰੁਕੋ ਜਦ ਤੱਕ ਉਦੇਸ਼ ਦੀ ਪ੍ਰਾਪਤੀ ਨਾ ਹੋ ਸਕੇ ਨੂੰ ਅਪਣਾਉਣ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿਚ ਹੈ ਅਤੇ ਅਜਿਹੇ ਪ੍ਰੋਗਰਾਮ ਉਨ੍ਹਾਂ ਅੰਦਰ ਯੋਗ ਅਗਵਾਈ ਕਰਨ ਦੀ ਸਮਰੱਥਾ ਦਾ ਵਿਕਾਸ ਕਰਦੇ ਹਨ | ਪ੍ਰੋਗਰਾਮ ਦੇ ਅੰਤ ਵਿਚ ਦੋਨਾਂ ਪ੍ਰਤੀਯੋਗਤਾਵਾਂ ਦੇ ਜੇਤੂਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪੇਸ਼ਕਾਰੀ ਲਈ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਲਈ ਰਿਫੈਸਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ | ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼, ਐਨ. ਐਸ. ਐਸ. ਵਲੰਟੀਅਰ ਵੀ ਮੌਜੂਦ ਸਨ | ਅੰਤ ਵਿਚ ਪ੍ਰੋਗਰਾਮ ਕੋਆਰਡੀਨੇਟਰ ਡਾ.ਵਰਿੰਦਰ ਕੌਰ ਭੁੱਲਰ ਵਲੋਂ ਜ਼ਿਲ੍ਹਾ ਅਫ਼ਸਰ ਅਤੇ ਸੀਨੀਅਰ ਲੇਖਾ ਅਫ਼ਸਰ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਕੰਧਵਾਲਾ ਅਮਰਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਆਯੁਸ਼ ਕੈਂਪ ਲਗਾਇਆ ਅਗਲੀ ਖ਼ਬਰ ਪਰਸÉਾਰਥ ਸਭਾ ਵਲ਼ੋਂ ਹਫ਼ਤਾਵਾਰੀ ਮੁਫ਼ਤ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।