16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਵਿਭਾਗ ਵਲੋਂ ਆਯੁਸ਼ ਕੈਂਪ ਲਗਾਇਆ

ਅਜੀਤ ਡੈਸਕ 22-01-2026
ਫ਼ਾਜ਼ਿਲਕਾ, 21 ਜਨਵਰੀ(ਦਵਿੰਦਰ ਪਾਲ ਸਿੰਘ)-ਡਾਇਰੈਕਟਰ ਆਯੁਰਵੈਦਾ ਪੰਜਾਬ ਡਾ.ਰਮਨ ਖੰਨਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਫ਼ਾਜ਼ਿਲਕਾ ਡਾ.ਰਵੀਕਾਂਤ ਮਦਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੂਸ਼ ਕੈਂਪ ਪਿੰਡ ਸੱਪਾਵਾਲੀ, ਮੁੱਖ ਚੌਕ ਵਿਖੇ ਆਯੋਜਿਤ ਕੀਤਾ ਗਿਆ | ਕੈਂਪ ਵਿਚ ਡਾ.ਵਨੀਤ ਕੁਮਾਰ, ਡਾ.ਪਰਵਿੰਦਰ ਕੌਰ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ ਅਤੇ ਆਯੁਰਵੈਦਿਕ ਦਵਾਈਆਂ ਦਿੱਤੀਆਂ ਗਈਆਂ | ਇਸ ਕੈਂਪ 'ਚ ਹੋਮਿਉਪੈਥੀ ਵਿਭਾਗ ਵੱਲੋਂ ਡਾ. ਗੁਰਮੀਤ ਸਿੰਘ ਰਾਏ ਅਤੇ ਡਾ ਅਮਨਾ ਕੰਬੋਜ ਨੇ ਮਰੀਜ਼ਾਂ ਦਾ ਚੈੱਕ ਅੱਪ ਕੀਤਾ ਅਤੇ ਹੋਮਿਓਪੈਥਿਕ ਦਵਾਈਆਂ ਦਿੱਤੀਆਂ | ਕੈਂਪ 'ਚ ਆਯੁਰਵੈਦਿਕ ਡਾਕਟਰਾਂ ਵਲੋਂ 437 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਆਯੁਰਵੈਦਿਕ ਦਵਾਈਆਂ ਦਿੱਤੀਆਂ ਗਈਆਂ | ਹੋਮਿਓਪੈਥਿਕ ਵਿਭਾਗ ਵਲੋਂ ਵੀ 306 ਮਰੀਜ਼ਾਂ ਦਾ ਇਲਾਜ ਕੀਤਾ ਗਿਆ | ਕੈਂਪ ਇੰਚਾਰਜ ਡਾਕਟਰ ਪਰਵਿੰਦਰ ਕੌਰ ਵਲੋਂ ਮਰੀਜ਼ਾਂ ਨੂੰ ਆਯੁਰਵੇਦ ਅਤੇ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਕੈਂਪ ਵਿਚ ਉਪ ਵੈਦ ਸਰੋਜ ਬਾਲਾ, ਸੁਮਿਤਰਾ ਦੇਵੀ ਅਤੇ ਪਾਰਟ ਟਾਈਮ ਕਮਲਜੀਤ ਕੌਰ, ਮਨਜੀਤ ਕੌਰ ਅਤੇ ਯੋਗ ਟਰੇਨਰ ਰਾਜੀਵ ਅਤੇ ਮਨਜੀਤ ਕੌਰ ਨੇ ਤਨਦੇਹੀ ਨਾਲ ਡਿਊਟੀ ਨਿਭਾਈ |
ਪਿਛਲੀ ਖ਼ਬਰ 'ਲਾੜੇ' ਨੂੰ ਨਸ਼ਾ ਵਿਰੋਧੀ ਸਹੁੰ ਚੁਕਵਾ ਕੇ ਮੰਚ ਨੇ ਕਰਵਾਇਆ ਵਿਆਹ ਅਗਲੀ ਖ਼ਬਰ ਗਣਤੰਤਰ ਦਿਵਸ ਸਮਾਰੋਹ ਸੰਬੰਧੀ ਰਿਹਰਸਲਾਂ ਜਾਰੀ- ਐਸ. ਡੀ. ਐਮ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।