16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਕਰਨ ਗਿਲਹੋਤਰਾ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 22-01-2026
ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)- ਪੀ. ਐਚ. ਡੀ. ਚੈਂਬਰ ਪੰਜਾਬ ਦੇ ਚੇਅਰਮੈਨ ਕਰਨ ਗਿਲਹੋਤਰਾ ਨੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ | ਇਸ ਮੌਕੇ ਕਰਨ ਗਿਲਹੋਤਰਾ ਨੇ ਉਨ੍ਹਾਂ ਨੂੰ ਰਾਸ਼ਟਰੀ ਪ੍ਰਧਾਨ ਦੇ ਤੌਰ 'ਤੇ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਕਰਨ ਗਿਲਹੋਤਰਾ ਨੇ ਕਿਹਾ ਕਿ ਨਿਤਿਨ ਨਬੀਨ ਦਾ ਰਾਜਨੀਤਿਕ ਤਜਰਬਾ, ਸੰਗਠਨਾਤਮਕ ਸਮਝ ਅਤੇ ਦੂਰ-ਦਰਸ਼ੀ ਸੋਚ ਪਾਰਟੀ ਨੂੰ ਨਵੀਂ ਦਿਸ਼ਾ ਦੇਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ | ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੀ ਸਮਰੱਥ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾ ਕੇਵਲ ਸੰਗਠਨਾਤਮਕ ਤੌਰ 'ਤੇ ਹੋਰ ਮਜ਼ਬੂਤ ਹੋਵੇਗੀ, ਸਗੋਂ ਦੇਸ਼ ਭਰ ਵਿਚ ਲੋਕ-ਕਲਿਆਣ, ਵਿਕਾਸ ਅਤੇ ਸੁਸ਼ਾਸਨ ਦੇ ਨਵੇਂ ਮੀਲ ਪੱਥਰ ਵੀ ਸਥਾਪਿਤ ਕਰੇਗੀ | ਉਨ੍ਹਾਂ ਨੇ ਇਹ ਵੀ ਕਿਹਾ ਕਿ ਨਿਤਿਨ ਨਬੀਨ ਦੀ ਅਗਵਾਈ ਨੌਜਵਾਨਾਂ, ਉਦਯੋਗਪਤੀਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਸਕਾਰਾਤਮਿਕ ਤੌਰ 'ਤੇ ਜੋੜਨ ਵਿਚ ਸਹਾਇਕ ਸਾਬਤ ਹੋਵੇਗੀ, ਜਿਸ ਨਾਲ ਰਾਸ਼ਟਰ ਨਿਰਮਾਣ ਦੀ ਪ੍ਰਕਿਰਿਆ ਹੋਰ ਮਜ਼ਬੂਤ ਹੋਵੇਗੀ | ਇਹ ਸ਼ਿਸ਼ਟਾਚਾਰ ਭੇਟ ਸੁਹਾਰਦਪੂਰਨ ਅਤੇ ਸਕਾਰਾਤਮਿਕ ਵਾਤਾਵਰਨ ਵਿਚ ਸੰਪੰਨ ਹੋਈ | ਇਸ ਦੌਰਾਨ ਸਮਾਜਿਕ ਸਰੋਕਾਰਾਂ, ਉਦਯੋਗ-ਵਪਾਰ, ਲੋਕ ਸੇਵਾ ਅਤੇ ਰਾਸ਼ਟਰ ਨਿਰਮਾਣ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਵੀ ਸੰਖੇਪ ਵਿਚਾਰ-ਵਟਾਂਦਰਾ ਕੀਤਾ ਗਿਆ |
ਪਿਛਲੀ ਖ਼ਬਰ ਸਾਇੰਸ ਅਧਿਆਪਕਾ ਨੇ ਕੌਮੀ ਪੱਧਰ ਦੇ ਮੁਕਾਬਲੇ 'ਚ ਦੂਸਰਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਸਿਆਸੀ ਰੰਜਿਸ਼ ਤਹਿਤ ਮੈਨੂੰ ਪਾਰਟੀ 'ਚੋਂ ਮੁਅੱਤਲ ਕੀਤਾ ਗਿਆ-ਅੰਗਰੇਜ਼ ਮੇਘਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।