16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਾਇੰਸ ਅਧਿਆਪਕਾ ਨੇ ਕੌਮੀ ਪੱਧਰ ਦੇ ਮੁਕਾਬਲੇ 'ਚ ਦੂਸਰਾ ਸਥਾਨ ਹਾਸਿਲ ਕੀਤਾ

ਅਜੀਤ ਡੈਸਕ 22-01-2026
ਫ਼ਾਜ਼ਿਲਕਾ, 21 ਜਨਵਰੀ (ਅਮਰਜੀਤ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੀ ਸਾਇੰਸ ਮਿਸਟਰੈੱਸ ਮਨਵਿੰਦਰ ਕੌਰ ਨੇ ਭਾਰਤੀ ਏਅਰਟੈੱਲ ਫਾਊਾਡੇਸ਼ਨ ਵਲੋਂ ਆਯੋਜਿਤ ਕੀਤੀ ਗਈ ਰਾਸ਼ਟਰੀ ਟੀਚਿੰਗ ਲਰਨਿੰਗ ਮੈਟੀਰੀਅਲ ਦੇ ਲੀਗ ਮੁਕਾਬਲੇ ਵਿਚ ਰਾਸ਼ਟਰੀ ਪੱਧਰ 'ਤੇ ਦੂਜਾ ਸਥਾਨ ਪ੍ਰਾਪਤ ਕਰਕੇ ਪੰਜਾਬ ਦੇ ਨਾਲ-ਨਾਲ ਫ਼ਾਜ਼ਿਲਕਾ ਜ਼ਿਲ੍ਹੇ ਦਾ ਨਾਮ ਦੇਸ਼ ਭਰ ਵਿਚ ਰੌਸ਼ਨ ਕੀਤਾ ਹੈ | ਇਸ ਕੌਮੀ ਪੱਧਰ ਦੇ ਮੁਕਾਬਲੇ ਵਿਚ ਦੇਸ਼ ਦੇ 16 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ 1728 ਅਧਿਆਪਕਾਂ ਨੇ ਭਾਗ ਲਿਆ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੀ ਸਾਇੰਸ ਮਿਸਟਰੈੱਸ ਮਨਵਿੰਦਰ ਕੌਰ ਵਲੋਂ ਤਿਆਰ ਕੀਤਾ ਗਿਆ ਟੀ.ਐਲ.ਐਮ ਕਲਾਸ-ਰੂਮ ਵਿਚ ਵਿਗਿਆਨ ਦੇ ਵਿਸ਼ੇ ਦੀ ਪੜ੍ਹਾਈ ਨੂੰ ਹੋਰ ਜ਼ਿਆਦਾ ਦਿਲਚਸਪ, ਪ੍ਰਭਾਵਸ਼ਾਲੀ ਅਤੇ ਵਿਦਿਆਰਥੀ-ਕੇਂਦਰਿਤ ਬਣਾਉਣ ਲਈ ਬਿਹਤਰੀਨ ਮੰਨਿਆ ਗਿਆ | ਇਹ ਸਨਮਾਨ ਨਵੀਂ ਦਿੱਲੀ ਵਿਚ ਆਯੋਜਿਤ ਸਮਾਰੋਹ ਦੌਰਾਨ ਦਿੱਤਾ ਗਿਆ | ਸਮਾਰੋਹ 'ਚ ਸੀ. ਬੀ. ਐੱਸ. ਈ. ਦੇ ਟਰੇਨਿੰਗ ਡਾਇਰੈਕਟਰ ਮਨੋਜ ਕੁਮਾਰ ਸ੍ਰੀਵਾਸਤਵ, ਨੀਤੀ ਆਯੋਗ ਦੇ ਅਧਿਕਾਰੀ ਲੈਫਟਿਨੈਂਟ ਕਰਨਲ ਜਿਤੇਂਦਰ ਵਰਮਾ ਅਤੇ ਭਾਰਤੀ ਏਾਟਰਪ੍ਰਾਈਜ਼ਜ਼ ਦੇ ਵਾਈਸ ਚੇਅਰਮੈਨ ਰਾਕੇਸ਼ ਭਾਰਤੀ ਮਿੱਤਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
ਉਨ੍ਹਾਂ ਨੇ ਮਨਵਿੰਦਰ ਕੌਰ ਵਰਗੇ ਅਧਿਆਪਕਾਂ ਨੂੰ Tਸਿੱਖਿਆ ਵਿਚ ਬਦਲਾਅ ਦੇ ਅਗਵਾਈ ਕਾਰU ਕਰਾਰ ਦਿੱਤਾ | ਸਕੂਲ ਪਿ੍ੰਸੀਪਲ ਡਾ. ਨਵਜੀਤ ਕੌਰ ਸਰਾਂ (ਸਟੇਟ ਅਵਾਰਡੀ) ਅਤੇ ਸਮੂਹ ਸਟਾਫ਼ ਨੇ ਇਸ ਉਪਲਬਧੀ 'ਤੇ ਖ਼ੁਸ਼ੀ ਜ਼ਾਹਿਰ ਕੀਤੀ ਅਤੇ ਸ੍ਰੀਮਤੀ ਮਨਵਿੰਦਰ ਕੌਰ ਨੂੰ ਇਸ ਪ੍ਰਾਪਤੀ ਤੇ ਵਧਾਈ ਦਿੱਤੀ |
ਪਿਛਲੀ ਖ਼ਬਰ ਸੇਂਟ ਐਂਡਰਿਊਜ਼ ਕਾਨਵੈਂਟ ਸਕੂਲ ਪੰਮਾ ਦੇ ਵਿਦਿਆਰਥੀਆਂ ਨੇ 'ਨੋ ਮੋਰ ਚਾਈਨਾ ਡੋਰ' ਸੰਬੰਧੀ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਕਰਨ ਗਿਲਹੋਤਰਾ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।