29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮੁੱਖ ਮੰਤਰੀ ਸਿਹਤ ਯੋਜਨਾ ਨਾਲ ਜਨਤਕ ਸਿਹਤ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ-ਲਾਡੀ ਵਾਰਵਲ, ਡਿੰਪਲ ਕੰਬੋਜ

ਅਜੀਤ ਡੈਸਕ 24-01-2026
ਮੰਡੀ ਲਾਧੂਕਾ, 23 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਪੀ. ਏ. ਲਾਡੀ ਵਾਰਵਲ ਤੇ ਲੱਖੋਵਾਲੀ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਡਿੰਪਲ ਕੰਬੋਜ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸ਼ੁਰੂ ਕੀਤੀ ਜਾ ਰਹੀ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸੂਬੇ ਅੰਦਰ ਜਨਤਕ ਸਿਹਤ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ | ਉਨ੍ਹਾਂ ਕਿਹਾ ਕਿ ਇਹ ਯੋਜਨਾ ਗ਼ਰੀਬ ਲੋਕਾਂ ਲਈ ਇੰਨੀ ਲਾਹੇਵੰਦ ਹੋਵੇਗੀ ਕਿ ਕੋਈ ਵੀ ਗ਼ਰੀਬ ਪਰਿਵਾਰ ਮਹਿੰਗਾ ਇਲਾਜ ਕਰਾਉਣ ਤੋਂ ਵਾਂਝਾ ਨਹੀਂ ਰਹੇਗਾ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਕੋਈ ਵੀ ਪੰਜਾਬ ਵਾਸੀ ਆਪਣਾ ਆਧਾਰ ਕਾਰਡ ਤੇ ਵੋਟਰ ਕਾਰਡ ਦੇ ਕੇ ਹੀ ਨਾਮਾਂਕਣ ਕਰਵਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਜਾ ਰਹੀ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਸੂਬੇ ਦੇ 600 ਨਿੱਜੀ ਹਸਪਤਾਲਾਂ 'ਚ ਵੀ ਗ਼ਰੀਬ ਪਰਿਵਾਰ ਇਲਾਜ ਕਰਵਾ ਸਕਣਗੇ | ਉਨ੍ਹਾਂ ਅਪੀਲ ਕੀਤੀ ਕਿ ਕੋਈ ਵੀ ਇਲਾਕਾ ਨਿਵਾਸੀ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾਉਣ ਤੋਂ ਵਾਂਝਾ ਨਾ ਰਹੇ |
ਪਿਛਲੀ ਖ਼ਬਰ ਨੈਸ਼ਨਲ ਡਿਗਰੀ ਕਾਲਜ ਵਿਖੇ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੱਲਾਂਵਾਲਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।