29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਕਾਂਗਰਸ ਪਾਰਟੀ ਵਲੋਂ ਮਨਰੇਗਾ ਬਚਾਓ ਮੁਹਿੰਮ ਤਹਿਤ ਮੀਟਿੰਗ

ਅਜੀਤ ਡੈਸਕ 24-01-2026
ਜਲਾਲਾਬਾਦ, 23 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਲੋਕ ਸਭਾ 'ਚ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਂਗਰਸ ਪਾਰਟੀ ਦੀ ਚੱਲ ਰਹੀ ਮਨਰੇਗਾ ਬਚਾਓ ਮੁਹਿੰਮ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ. ਬੀ. ਸੀ. ਵਿਭਾਗ ਦੇ ਚੇਅਰਮੈਨ ਰਾਜ ਬਖ਼ਸ਼ ਕੰਬੋਜ ਜੋਕਿ ਹਲਕਾ ਜਲਾਲਾਬਾਦ ਦੇ ਪਿੰਡਾਂ ਦੇ ਮਨਰੇਗਾ ਵਰਕਰਾਂ ਨਾਲ ਸੰਪਰਕ ਕਰਕੇ ਪਿੰਡਾਂ 'ਚ ਮੀਟਿੰਗਾਂ ਕਰ ਰਹੇ ਹਨ, ਇਸ ਕੜੀ ਦੇ ਤਹਿਤ ਰਾਜ ਬਖ਼ਸ਼ ਕੰਬੋਜ ਵਲੋਂ ਪਿੰਡ ਢੰਡੀ ਖ਼ੁਰਦ ਵਿਖੇ ਪਹੁੰਚ ਕੇ ਮਨਰੇਗਾ ਵਰਕਰਾਂ ਨਾਲ ਮੀਟਿੰਗ ਕੀਤੀ, ਜਿਸ 'ਚ ਰਾਜ ਬਖ਼ਸ਼ ਕੰਬੋਜ ਨੇ ਮਨਰੇਗਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੋਦੀ ਸਰਕਾਰ ਮਨਰੇਗਾ ਕਾਨੂੰਨ 'ਚ ਬਦਲਾਅ ਕਰਕੇ ਮਜ਼ਦੂਰਾਂ ਦੀ ਮਜ਼ਦੂਰੀ ਨੂੰ ਖੋਹਣ ਜਾ ਰਹੀ ਹੈ | ਰਾਜ ਬਖ਼ਸ਼ ਕੰਬੋਜ ਨੇ ਇਹ ਵੀ ਦੱਸਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਵੀ ਮਜ਼ਦੂਰਾਂ ਦੇ ਹੱਕ ਨਹੀਂ ਬੋਲ ਰਹੀ ਕਿਉਂਕਿ ਮੋਦੀ ਸਰਕਾਰ ਤੇ ਆਮ ਆਦਮੀ ਪਾਰਟੀ ਦੋਨਾਂ ਮਿਲ ਕੇ ਮਨਰੇਗਾ ਨੂੰ ਬੰਦ ਕਰਨੀਆਂ ਚਾਹੁੰਦੀਆਂ ਹਨ | ਇਸ ਸਮੇਂ ਬਲਾਕ ਸੰਮਤੀ ਮੈਂਬਰ ਬਲਵੀਰ ਸਿੰਘ, ਤਿਲਕ ਰਾਜ ਸਾਬਕਾ ਸਰਪੰਚ, ਬੂੜ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ, ਸੁਖਦੇਵ ਕੁਮਾਰ, ਗੁਰਨਾਮ ਸਿੰਘ ਮੈਂਬਰ, ਰਾਮ ਸਿੰਘ ਮੈਂਬਰ, ਸ਼ਿੰਦਰ ਸਿੰਘ ਮੈਂਬਰ, ਅਮਨ ਸਿੰਘ ਮੈਂਬਰ, ਜੋਗਿੰਦਰ ਸਿੰਘ ਸਬਾਜ ਕੇ, ਰਮੇਸ਼ ਚੰਦ ਅਤੇ ਕਾਲਾ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ ਅਗਲੀ ਖ਼ਬਰ ਚਾਈਨਾ ਡੋਰ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।