29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਡੀ. ਏ. ਵੀ. ਸਕੂਲ ਹਰੀਪੁਰਾ ਨੇ ਬਸੰਤ ਪੰਚਮੀ 'ਤੇ ਵੈਦਿਕ ਹਵਨ ਦਾ ਆਯੋਜਨ

ਅਜੀਤ ਡੈਸਕ 24-01-2026
ਅਬੋਹਰ, 23 ਜਨਵਰੀ (ਵਿਵੇਕ ਹੂੜੀਆ)-ਸਿੱਖਿਆ ਤੇ ਗਿਆਨ ਦੀ ਦੇਵੀ ਸਰਸਵਤੀ ਨੂੰ ਸਮਰਪਿਤ ਬਸੰਤ ਪੰਚਮੀ ਦੇ ਸ਼ੁੱਭ ਮੌਕੇ 'ਤੇ ਸ੍ਰੀ ਗੁਰੂ ਜੰਭੇਸ਼ਵਰ ਡੀ. ਏ. ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਵਿਖੇ ਵੈਦਿਕ ਪਰੰਪਰਾਵਾਂ ਦੇ ਅਨੁਸਾਰ, ਸ਼ਰਧਾ ਤੇ ਅਨੁਸ਼ਾਸਨ ਦੇ ਮਾਹੌਲ 'ਚ ਇਕ ਹਵਨ ਯੱਗ ਦਾ ਆਯੋਜਨ ਕੀਤਾ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਮੌਜੂਦ ਸਨ | ਹਵਨ ਯੱਗ ਦੌਰਾਨ, ਵੈਦਿਕ ਮੰਤਰਾਂ ਦਾ ਜਾਪ ਕੀਤਾ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਚੰਗੇ ਮੁੱਲਾਂ ਅਤੇ ਉੱਜਵਲ ਭਵਿੱਖ ਲਈ ਦੇਵੀ ਸਰਸਵਤੀ ਅੱਗੇ ਪ੍ਰਾਰਥਨਾ ਕੀਤੀ ਗਈ | ਮੰਤਰਾਂ ਦੀ ਪਵਿੱਤਰ ਧੁਨੀ ਨੇ ਸਕੂਲ ਕੈਂਪਸ ਨੂੰ ਸ਼ਰਧਾ ਨਾਲ ਭਰ ਦਿੱਤਾ | ਬਸੰਤ ਪੰਚਮੀ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਸਕੂਲ ਦੇ ਪਿ੍ੰਸੀਪਲ ਸੁਖਦੇਵ ਸਿੰਘ ਨੇ ਕਿਹਾ ਕਿ ਇਹ ਤਿਉਹਾਰ ਗਿਆਨ, ਬੁੱਧੀ ਤੇ ਸੱਭਿਆਚਾਰਕ ਕਦਰਾਂ-ਕੀਮਤਾਂ ਦਾ ਪ੍ਰਤੀਕ ਹੈ | ਅਜਿਹੇ ਸਮਾਗਮ ਵਿਦਿਆਰਥੀਆਂ ਵਿਚ ਨੈਤਿਕਤਾ, ਅਨੁਸ਼ਾਸਨ ਤੇ ਭਾਰਤੀ ਸੱਭਿਆਚਾਰ ਵਿਚ ਵਿਸ਼ਵਾਸ ਨੂੰ ਉਤਸ਼ਾਹਿਤ ਕਰਦੇ ਹਨ | ਪ੍ਰੋਗਰਾਮ ਦੀ ਸਮਾਪਤੀ ਸ਼ਾਂਤੀਪੂਰਨ ਤੇ ਸਦਭਾਵਨਾ ਪੂਰਨ ਮਾਹੌਲ ਵਿਚ ਪ੍ਰਸ਼ਾਦ ਵੰਡਣ ਨਾਲ ਹੋਈ |
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ 'ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ ਅਗਲੀ ਖ਼ਬਰ ਕੋਠੀ 'ਚ ਲੱਗੀ ਭਿਆਨਕ ਅੱਗ ਨਾਲ ਸੜ ਕੇ ਸੁਆਹ ਹੋਇਆ ਸਾਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।