28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ

ਅਜੀਤ ਡੈਸਕ 24-01-2026
ਫ਼ਿਰੋਜ਼ਪੁਰ, 23 ਜਨਵਰੀ (ਰਾਕੇਸ਼ ਚਾਵਲਾ)-ਥਾਣਾ ਕੈਂਟ ਪੁਲਿਸ ਨੇ ਗੁਪਤ ਸੂਚਨਾ 'ਤੇ ਇਕ ਵਿਅਕਤੀ ਨੂੰ 6 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਦੇ ਸੰਬੰਧ ਵਿਚ ਰਵਾਨਾ ਸੀ ਤਾਂ ਇਸ ਦੌਰਾਨ ਪੁਲਿਸ ਪਾਰਟੀ ਨੇ ਚੁੰਗੀ ਨੰਬਰ 7 ਵਿਖੇ ਖ਼ਾਸ ਮੁਖ਼ਬਰ ਨੇ ਦੱਸਿਆ ਕਿ ਕਰਿਸ਼ ਉਰਫ਼ ਸੰਮਨ ਪੁੱਤਰ ਅਮਨਦੀਪ ਸਿੰਘ ਵਾਸੀ ਬੋਹੜ ਵਾਲੀ ਗਲੀ ਬਸਤੀ ਭੱਟੀਆਂ ਵਾਲੀ, ਫ਼ਿਰੋਜ਼ਪੁਰ ਸ਼ਹਿਰ ਜੋ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਉਹ ਇਸ ਵਕਤ ਵੀ ਸ਼ਮਸ਼ਾਨਘਾਟ ਰੋਡ 'ਤੇ ਝਾੜੀਆਂ ਪਾਸ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ | ਜੇਕਰ ਉਸ 'ਤੇ ਛਾਪੇਮਾਰੀ ਕੀਤੀ ਜਾਵੇ ਤਾਂ ਹੈਰੋਇਨ ਬਰਾਮਦ ਹੋ ਸਕਦੀ ਹੈ | ਪੁਲਿਸ ਨੇ ਦੱਸਿਆ ਕਿ ਛਾਪੇਮਾਰੀ ਕਰਨ 'ਤੇ ਦੋਸ਼ੀ ਕਰਿਸ਼ ਕੋਲੋਂ 6 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 3 ਕਾਬੂ ਅਗਲੀ ਖ਼ਬਰ 12 ਘੰਟੇ ਬੀਤ ਜਾਣ ਤੋਂ ਬਾਅਦ ਵੀ ਬਿਜਲੀ ਸਪਲਾਈ ਰਹੀ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।