28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 3 ਕਾਬੂ

ਅਜੀਤ ਡੈਸਕ 24-01-2026
ਫ਼ਾਜ਼ਿਲਕਾ, 23 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਆ ਕੇ ਇਤਲਾਹ ਦਿੱਤੀ ਪਵਨ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਰਾਧਾ ਸਵਾਮੀ ਕਾਲੋਨੀ ਫ਼ਾਜ਼ਿਲਕਾ, ਸਾਜਨ ਕੁਮਾਰ ਪੁੱਤਰ ਮੋਹਰ ਸਿੰਘ ਵਾਸੀ ਡੇਰਾ ਸੱਚਾ ਸੌਦਾ ਰੋਡ ਫ਼ਾਜ਼ਿਲਕਾ ਅਤੇ ਕਰਨ ਪੁੱਤਰ ਹਰਭਜਨ ਸਿੰਘ ਵਾਸੀ ਜੰਡ ਵਾਲਾ ਖਰਤਾ ਰੋਡ ਅੰਨ੍ਹੀ ਦਿੱਲੀ ਫ਼ਾਜ਼ਿਲਕਾ ਨਸ਼ੀਲੀਆਂ ਗੋਲੀਆਂ ਵੇਚਣ ਦੇ ਆਦੀ ਹਨ | ਜੋ ਅੱਜ ਵੀ ਬਾਧਾ ਨਹਿਰ ਪਟੜੀ ਨੇੜੇ ਖ਼ਾਲੀ ਪਲਾਟਾਂ 'ਚ ਨਸ਼ੀਲੀਆਂ ਗੋਲੀਆਂ ਲੈ ਕੇ ਖੜੇ੍ਹ ਹਨ | ਪੁਲਿਸ ਨੇ ਉਨ੍ਹਾਂ ਨੂੰ 50 ਨਸ਼ੀਲੀਆਂ ਗੋਲੀਆਂ ਤੇ 30 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਅਰੁਣ ਨਾਰੰਗ ਨੇ ਦਲਮੀਰ ਖੇੜਾ ਤੇ ਹੋਰ ਪਿੰਡਾਂ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।