28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਅਰੁਣ ਨਾਰੰਗ ਨੇ ਦਲਮੀਰ ਖੇੜਾ ਤੇ ਹੋਰ ਪਿੰਡਾਂ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਅਜੀਤ ਡੈਸਕ 24-01-2026
ਅਬੋਹਰ, 23 ਜਨਵਰੀ (ਵਿਵੇਕ ਹੂੜੀਆ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਵੱਖ-ਵੱਖ ਪਿੰਡਾਂ ਤੇ ਢਾਣੀਆਂ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਵੱਖ-ਵੱਖ ਪਿੰਡਾਂ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ | ਇਸ ਮੌਕੇ ਪਿੰਡ ਵਾਸੀਆਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਅਰੁਣ ਨਾਰੰਗ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਅਰੁਣ ਨਾਰੰਗ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ 'ਚ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਆਪਣੇ ਹਰ ਵਾਅਦੇ ਨੂੰ ਪੜਾਅ ਵਾਰ ਤਰੀਕੇ ਨਾਲ ਪੂਰਾ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਪਿਛਲੀਆਂ ਸਰਕਾਰਾਂ 'ਤੇ ਤਿੱਖੇ ਹਮਲੇ ਕਰਦਿਆਂ ਨਾਰੰਗ ਨੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੂੰ ਜਨਤਾ ਸਿਰਫ਼ ਚੋਣਾਂ ਵੇਲੇ ਹੀ ਯਾਦ ਆਉਂਦੀ ਸੀ, ਪਰ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲਦਿਆਂ ਹੀ ਪੂਰੇ ਸੂਬੇ ਵਿਚ ਵਿਕਾਸ ਦੀ ਲਹਿਰ ਸ਼ੁਰੂ ਕਰ ਦਿੱਤੀ ਸੀ | ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਸੜਕਾਂ ਤੇ ਪੀਣ ਵਾਲੇ ਪਾਣੀ ਵਰਗੇ ਮੁੱਦਿਆਂ 'ਤੇ ਜੰਗੀ ਪੱਧਰ 'ਤੇ ਕੰਮ ਜਾਰੀ ਹੈ | ਅਰੁਣ ਨਾਰੰਗ ਨੇ ਪਿੰਡ ਦਲਮੀਰ ਖੇੜਾ 'ਚ ਨਵੇਂ ਬਣੇ ਆਂਗਣਵਾੜੀ ਸੈਂਟਰ ਅਤੇ ਦੋ ਨਵੀਆਂ ਧਰਮਸ਼ਾਲਾਵਾਂ ਦਾ ਉਦਘਾਟਨ ਕੀਤਾ | ਇਸ ਮੌਕੇ ਜਸ਼ਨਦੀਪ ਸਿੰਘ ਸਿੱਧੂ, ਸੁਨੀਤਾ ਰਾਣੀ ਸਰਪੰਚ, ਕੁਲਵੰਤ ਸਿੰਘ ਪੰਚ, ਗੁਰਮੀਤ ਕੌਰ ਪੰਚ, ਰਾਜ ਕੌਰ ਪੰਚ, ਮਨਦੀਪ ਕੌਰ ਪੰਚ, ਵਿਪਨਪ੍ਰੀਤ ਕੌਰ ਪੰਚ, ਲਖਵਿੰਦਰ ਸਿੰਘ ਪੰਚ, ਭਗਵਾਨ ਸਿੰਘ ਪੰਚ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ਵਿਖੇ ਬਸੰਤ ਪੰਚਮੀ ਤੇ ਗਣਤੰਤਰ ਦਿਵਸ ਦਾ ਸ਼ਾਨਦਾਰ ਸਮਾਗਮ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 3 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।