28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸ਼ਿਵਾਲਿਕ ਪਬਲਿਕ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 24-01-2026
ਫ਼ਾਜ਼ਿਲਕਾ, 23 ਜਨਵਰੀ (ਦਵਿੰਦਰ ਪਾਲ ਸਿੰਘ)-ਸਥਾਨਕ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ | ਇਸ ਮੌਕੇ ਸਕੂਲ ਕੈਂਪਸ ਨੂੰ ਪੀਲੇ ਫੁੱਲਾਂ ਅਤੇ ਪਤੰਗਾਂ ਨਾਲ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਸੀ, ਜਿਸ ਨਾਲ ਪੂਰਾ ਵਾਤਾਵਰਨ ਉਤਸਵ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ | ਸਮਾਗਮ ਦੀ ਸ਼ੁਰੂਆਤ ਵਿੱਦਿਆ ਦੀ ਦੇਵੀ ਮਾਂ ਸਰਸਵਤੀ ਦੇ ਚਰਨਾਂ ਵਿਚ ਜੋਤ ਜਗਾ ਕੇ ਅਤੇ 'ਸਰਸਵਤੀ ਵੰਦਨਾ' ਦੇ ਗਾਇਣ ਨਾਲ ਕੀਤੀ ਗਈ | ਸਕੂਲ ਦੇ ਚੇਅਰਮੈਨ ਡਾ. ਵਿਜੇ ਮੋਂਗਾ ਨੇ ਆਨਲਾਈਨ ਮਾਧਿਅਮ ਰਾਹੀਂ ਜੁੜ ਕੇ ਵਿਦਿਆਰਥੀਆਂ ਤੇ ਸਟਾਫ਼ ਨੂੰ ਬਸੰਤ ਪੰਚਮੀ ਦੀਆਂ ਮੁਬਾਰਕਬਾਦ ਦਿੱਤੀਆਂ | ਉਨ੍ਹਾਂ ਆਪਣੇ ਸੰਦੇਸ਼ 'ਚ ਕਿਹਾ ਕਿ ਇਹ ਤਿਉਹਾਰ ਗਿਆਨ ਦੇ ਪ੍ਰਕਾਸ਼ ਅਤੇ ਰੁੱਤ ਪਰਿਵਰਤਨ ਦਾ ਪ੍ਰਤੀਕ ਹੈ, ਜੋ ਸਾਨੂੰ ਜੀਵਨ 'ਚ ਨਿਰੰਤਰ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ | ਸਕੂਲ ਦੇ ਪ੍ਰਬੰਧਕ ਰਿਚਾ ਪਰਨਾਮੀ ਨੇ ਬੱਚਿਆਂ ਨੂੰ ਬਸੰਤ ਪੰਚਮੀ ਦੇ ਸਭਿਆਚਾਰਕ ਅਤੇ ਅਧਿਆਤਮਿਕ ਮਹੱਤਵ ਤੋਂ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਇਹ ਦਿਨ ਗਿਆਨ, ਕਲਾ ਅਤੇ ਸੰਗੀਤ ਦੀ ਦੇਵੀ ਨੂੰ ਸਮਰਪਿਤ ਹੈ | ਪਿ੍ੰਸੀਪਲ ਸ੍ਰੀਮਤੀ ਸੁਨੀਤਾ ਛਾਬੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਹੀ ਉਹ ਮਾਧਿਅਮ ਹੈ ਜਿਸ ਰਾਹੀਂ ਅਸੀਂ ਅਗਿਆਨਤਾ ਦੇ ਹਨੇਰੇ ਨੂੰ ਦੂਰ ਕਰ ਸਕਦੇ ਹਾਂ | ਉਨ੍ਹਾਂ ਬੱਚਿਆਂ ਨੂੰ ਪੀਲੇ ਰੰਗ ਦੇ ਮਹੱਤਵ ਬਾਰੇ ਦੱਸਿਆ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਸਮਾਗਮ ਦੌਰਾਨ ਵਿਦਿਆਰਥੀ ਪੀਲੇ ਰੰਗ ਦੇ ਸੁੰਦਰ ਪਹਿਰਾਵੇ ਵਿਚ ਸਜੇ ਹੋਏ ਸਨ | ਬੱਚਿਆਂ ਨੇ ਕਵਿਤਾ ਉਚਾਰਨ, ਸੰਗੀਤ ਤੇ ਨਿ੍ਤ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪ੍ਰੋਗਰਾਮ ਦੇ ਅਖੀਰ ਵਿਚ ਸਾਰਿਆਂ ਨੂੰ ਪੀਲੇ ਰੰਗ ਦਾ ਪ੍ਰਸਾਦ ਵੰਡਿਆ |
ਪਿਛਲੀ ਖ਼ਬਰ ਪਿੰਡ ਰਾਣਾ ਵਿਖੇ ਵਿਸ਼ਾਲ ਆਯੁਸ਼ ਕੈਂਪ ਲਗਾਇਆ ਅਗਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ਵਿਖੇ ਬਸੰਤ ਪੰਚਮੀ ਤੇ ਗਣਤੰਤਰ ਦਿਵਸ ਦਾ ਸ਼ਾਨਦਾਰ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।