06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਆਤਮ ਵੱਲਭ ਪਬਲਿਕ ਸਕੂਲ ਵਿਖੇ 'ਮੇਰੇ ਰਾਮ' ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

ਅਜੀਤ ਡੈਸਕ 31-01-2026
ਫ਼ਾਜ਼ਿਲਕਾ, 30 ਜਨਵਰੀ (ਅਮਰਜੀਤ ਸ਼ਰਮਾ)-ਸਥਾਨਕ ਆਤਮ ਵੱਲਭ ਪਬਲਿਕ ਸਕੂਲ ਦੇ ਵਿਹੜੇ 'ਚ 'ਮੇਰੇ ਰਾਮ' ਪਰਿਵਾਰ ਪ੍ਰਬੋਧਨ ਸੰਸਥਾ ਪੰਜਾਬ ਵਲੋਂ ਇਕ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਦਾ ਸਫਲ ਆਯੋਜਨ ਕੀਤਾ | ਸਕੂਲ ਵਲੋਂ ਬੱਚਿਆਂ ਨੂੰ ਸਨਾਤਨ ਸੰਸਕਿ੍ਤੀ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਏ ਗਏ ਮੁਕਾਬਲੇ 'ਚ ਕੁਲ 70 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਭਗਵਾਨ ਸ੍ਰੀ ਰਾਮ ਦੀ ਉਸਤਤ ਤੇ ਮਹਿਮਾਨਾਂ ਦੇ ਸਵਾਗਤ ਨਾਲ ਹੋਈ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਸਮੂਹਿਕ ਹਨੂਮਾਨ ਚਾਲੀਸਾ ਦਾ ਪਾਠ ਕੀਤਾ | ਲਿਖਤੀ ਪ੍ਰੀਖਿਆ ਦੇ ਨਤੀਜਿਆਂ 'ਚ ਕਾਰਤਿਕ ਨੇ 50 'ਚੋਂ 50 ਅੰਕ ਲੈ ਕੇ ਪਹਿਲਾ ਸਥਾਨ, ਪ੍ਰਾਂਸ਼ੁਲ ਨੇ 49 ਅੰਕਾਂ ਨਾਲ ਦੂਜਾ ਤੇ ਐਜ਼ਲ ਨੇ 48 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਮੁਕਾਬਲੇ 'ਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਪੈੱਨ ਦੇ ਕੇ ਸਨਮਾਨਿਤ ਕੀਤਾ | ਸਕੂਲ ਦੀ ਪਿ੍ੰਸੀਪਲ ਸੰਗੀਤਾ ਤਿੰਨਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਸ੍ਰੀ ਰਾਮ ਦਾ ਜੀਵਨ ਸਾਨੂੰ ਸੱਚਾਈ, ਅਨੁਸ਼ਾਸਨ ਤੇ ਤਿਆਗ ਦਾ ਮਾਰਗ ਦਿਖਾਉਂਦਾ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਰਮਨ ਕੁਮਾਰ ਵਾਟਸ, ਵਾਈਸ ਪਿ੍ੰਸੀਪਲ ਸੀਮਾ ਸ਼ਰਮਾ, ਡਾਇਰੈਕਟਰ ਦੀਪਕ ਸ਼ਰਮਾ, ਪੀ. ਟੀ. ਏ. ਪ੍ਰਧਾਨ ਨਰਿੰਦਰ ਸਚਦੇਵਾ ਅਤੇ ਸੰਸਥਾ ਦੇ ਅਹੁਦੇਦਾਰ ਅੰਮਿ੍ਤ ਸਚਦੇਵਾ, ਰਾਜ ਕੁਮਾਰ ਗੁਪਤਾ, ਸੁਰੇਸ਼ ਵਰਮਾ, ਸੋਨਮ ਸ਼ਰਮਾ, ਮਮਤਾ ਤੇ ਹਿੰਦੀ ਵਿਭਾਗ ਦਾ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਮੰਡੀ ਰੋੜਾਂਵਾਲੀ 'ਚ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਕੱਲ੍ਹ ਮਨਾਇਆ ਜਾਵੇਗਾ ਅਗਲੀ ਖ਼ਬਰ ਭਾਜਪਾ ਲੁਧਿਆਣਾ ਦਿਹਾਤੀ ਦੀ ਨਵੀਂ ਟੀਮ ਦਾ ਐਲਾਨ ਸਨੀ ਕੈਂਥ ਦੀ ਅਗਵਾਈ 'ਚ ਸੰਗਠਨ ਨੰੂ ਮਿਲੀ ਨਵੀਂ ਤਾਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।