06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਅਜੀਤ ਡੈਸਕ 31-01-2026
ਫ਼ਾਜ਼ਿਲਕਾ, 30 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਭਗਵਾਨ ਚੰਦ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਾਹੁਲ ਉਰਫ਼ ਸ਼ੰਟੀ ਪੁੱਤਰ ਦਯਾ ਰਾਮ ਵਾਸੀ ਨਵੀਂ ਆਬਾਦੀ ਫ਼ਾਜ਼ਿਲਕਾ, ਸਾਹਿਲ ਪੁੱਤਰ ਅਸ਼ੋਕ ਕੁਮਾਰ ਵਾਸੀ ਡੇਰਾ ਸੱਚਾ ਸੌਦਾ ਕਾਲੋਨੀ ਫ਼ਾਜ਼ਿਲਕਾ ਤੇ ਸੰਨ੍ਹੀ ਪੱਤਰ ਲਾਲੀ ਵਾਸੀ ਡੇਰਾ ਸੱਦਾ ਕਾਲੋਨੀ ਫ਼ਾਜ਼ਿਲਕਾ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੇਚਣ ਦੇ ਆਦੀ ਹਨ, ਜਿਨ੍ਹਾਂ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਅਤੇ ਤਿੰਨਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਲਾਹਣ, ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਮੰਡੀ ਰੋੜਾਂਵਾਲੀ 'ਚ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਕੱਲ੍ਹ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।