06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਲਾਹਣ, ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅਜੀਤ ਡੈਸਕ 31-01-2026
ਫ਼ਾਜ਼ਿਲਕਾ, 30 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਲਾਹਣ, ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਪਰ ਇਕ ਫ਼ਰਾਰ ਹੋ ਗਿਆ | ਜਾਂਚ ਅਧਿਕਾਰੀ ਹੌਲਦਾਰ ਅਜਮੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਵਲੋਂ ਇਤਲਾਹ ਦਿੱਤੀ ਗਈ ਕਿ ਦਲਜੀਤ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਢਾਣੀ ਸਵਰਨ ਸਿੰਘ ਦਾਖਲੀ ਜੰਡਵਾਲਾ ਮੀਰਾਸਾਂਗਲਾ ਨਾਜਾਇਜ਼ ਸ਼ਰਾਬ ਕਸੀਦ ਕਰ ਕੇ ਵੇਚਣ ਦਾ ਆਦੀ ਹੈ | ਜਿਸ 'ਤੇ ਛਾਪੇਮਾਰੀ ਕਰ ਕੇ 50 ਲੀਟਰ ਨਾਜਾਇਜ਼ ਸ਼ਰਾਬ ਤੇ 300 ਲੀਟਰ ਲਾਹਣ ਬਰਾਮਦ ਕੀਤੀ ਗਈ, ਪਰ ਉਹ ਫ਼ਰਾਰ ਹੋ ਗਿਆ | ਜਾਂਚ ਅਧਿਕਾਰੀ ਹੌਲਦਾਰ ਅਜਮੇਰ ਸਿੰਘ ਨੇ ਦੱਸਿਆ ਕਿ ਐਕਸਾਈਜ਼ ਇੰਸਪੈਕਟਰ ਨਿਰਮਲ ਸਿੰਘ ਸਰਕਲ ਸਦਰ ਅਬੋਹਰ ਵਲੋਂ ਇਤਲਾਹ ਦਿੱਤੀ ਗਈ ਕਿ ਕੁਲਦੀਪ ਸਿੰਘ ਪੁੱਤਰ ਅਤਰ ਸਿੰਘ ਵਾਸੀ ਜੰਡਵਾਲਾ ਮੀਰਾਸਾਂਗਲਾ ਨਾਜਾਇਜ਼ ਸ਼ਰਾਬ ਕਸੀਦ ਕਰ ਕੇ ਵੇਚਣ ਦਾ ਆਦੀ ਹੈ, ਜਿਸ ਨੂੰ 50 ਲੀਟਰ ਲਾਹਣ ਸਮੇਤ ਕਾਬੂ ਕੀਤਾ ਗਿਆ | ਦੋਨਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਵਿਖੇ ਹੁਨਰ ਸਿੱਖਿਆ ਸੰਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।