06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਅਬੋਹਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 16 ਹਜ਼ਾਰ ਨਸ਼ੀਲੇ ਕੈਪਸੂਲਾਂ ਸਮੇਤ ਦੋ ਨੌਜਵਾਨ ਕਾਬੂ

ਅਜੀਤ ਡੈਸਕ 31-01-2026
ਅਬੋਹਰ, 30 ਜਨਵਰੀ (ਵਿਵੇਕ ਹੂੜੀਆ)-ਅਬੋਹਰ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ | ਥਾਣਾ ਨੰਬਰ 1 ਦੀ ਪੁਲਿਸ ਨੇ ਸੀ. ਆਈ. ਏ. ਸਟਾਫ਼ ਦੀ ਮਦਦ ਨਾਲ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ 16,000 ਨਸ਼ੀਲੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਥਾਣਾ ਨੰਬਰ 1 ਦੇ ਮੁਖੀ ਰਵਿੰਦਰ ਸਿੰਘ ਭਿਟੀ ਨੇ ਦੱਸਿਆ ਕਿ ਹਵਲਦਾਰ ਜਗਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਫ਼ਾਜ਼ਿਲਕਾ ਚੁੰਗੀ ਨੇੜੇ ਗਸ਼ਤ ਕਰ ਰਹੀ ਸੀ | ਇਸ ਦੌਰਾਨ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਹਰਵਿੰਦਰ ਸਿੰਘ ਉਰਫ਼ ਲਾਲਾ ਵਾਸੀ ਜੰਮੂ ਬਸਤੀ ਤੇ ਸਾਹਿਲ ਵਾਸੀ ਨਾਨਕ ਨਗਰੀ, ਜੋ ਕਿ ਨਸ਼ੀਲੇ ਕੈਪਸੂਲ ਵੇਚਣ ਦਾ ਧੰਦਾ ਕਰਦੇ ਹਨ, ਆਪਣੇ ਮੋਟਰਸਾਈਕਲ 'ਤੇ ਭਾਰੀ ਮਾਤਰਾ ਵਿਚ ਨਸ਼ੀਲੀ ਖੇਪ ਲੈ ਕੇ ਆ ਰਹੇ ਹਨ | ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨਾਕਾਬੰਦੀ ਕੀਤੀ ਤੇ ਦੋਵਾਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇਕ ਗੱਟਾ ਬਰਾਮਦ ਹੋਇਆ, ਜਿਸ 'ਚੋਂ 16,000 ਪ੍ਰੇਗਾ ਕੈਪਸੂਲ ਮਿਲੇ | ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ |
ਪਿਛਲੀ ਖ਼ਬਰ ਵਾਹਿਗੁਰੂ ਕਾਲਜ ਵਿਖੇ ਸ਼ਹੀਦ ਦਿਵਸ ਮੌਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਭਗੌੜਾ ਪੀ. ਓ. ਸਟਾਫ਼ ਦੇ ਅੜਿੱਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।