05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਵਿਧਾਇਕ ਗੋਲਡੀ ਮੁਸਾਫਿਰ ਵਲੋਂ ਪਿੰਡ ਭਾਗਸਰ 'ਚ 20 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਅਜੀਤ ਡੈਸਕ 31-01-2026
ਅਬੋਹਰ, 30 ਜਨਵਰੀ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਭਾਗਸਰ ਵਿਖੇ 20 ਲੱਖ ਦੀ ਲਾਗਤ ਨਾਲ ਤਿਆਰ ਹੋਏ ਆਂਗਣਵਾੜੀ ਸੈਂਟਰ ਤੇ ਸਕੂਲ ਦੇ ਪਾਰਕ ਦਾ ਉਦਘਾਟਨ ਕੀਤਾ | ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ 'ਆਪ' ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬੀਤੇ ਚਾਰ ਸਾਲ ਦੌਰਾਨ ਹਰ ਖੇਤਰ ਵਿਚ ਵਿਕਾਸ ਪੱਖੋਂ ਕੰਮ ਕੀਤਾ ਹੈ ਅਤੇ ਸੂਬੇ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਜਾਉਣ ਲਈ ਕੋਸ਼ਿਸ਼ਾਂ ਜਾਰੀ ਹਨ | ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕੀਤੇ ਵਿਕਾਸ ਕੰਮਾਂ ਦੇ ਦਮ 'ਤੇ 2027 'ਚ ਫਿਰ ਸੂਬੇ ਵਿਚ ਸਰਕਾਰ ਬਣਾਏਗੀ | ਇਸ ਮੌਕੇ ਸੀਨੀਅਰ ਆਗੂ ਸੁਧੀਰ ਕੂਕਣਾ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ੇਰ-ਏ ਪੰਜਾਬ ਕਿਸਾਨ ਯੂਨੀਅਨ ਵਲੋਂ ਪਿੰਡ ਰਾਜਪੁਰਾ ਵਿਖੇ ਇਕਾਈ ਦਾ ਗਠਨ ਅਗਲੀ ਖ਼ਬਰ ਅਰਨੀਵਾਲਾ 'ਆਪ' ਸਰਕਾਰ 'ਚ ਹੋਏ ਵਿਕਾਸ ਕਾਰਜਾਂ ਸਦਕਾ ਹੁਣ ਚਮਕੇਗਾ-ਵਿਧਾਇਕ ਗੋਲਡੀ ਕੰਬੋਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।