05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸ਼ੇਰ-ਏ ਪੰਜਾਬ ਕਿਸਾਨ ਯੂਨੀਅਨ ਵਲੋਂ ਪਿੰਡ ਰਾਜਪੁਰਾ ਵਿਖੇ ਇਕਾਈ ਦਾ ਗਠਨ

ਅਜੀਤ ਡੈਸਕ 31-01-2026
ਅਬੋਹਰ, 30 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ)-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੀ ਹਲਕਾ ਬੱਲੂਆਣਾ ਦੇ ਪਿੰਡ ਰਾਜਪੁਰਾ ਵਿਖੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਕਿੱਕਰ ਖੇੜਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕਿਸਾਨੀ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਜਿਸ 'ਚ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਸੁਖਦੇਵ ਸਿੰਘ ਨੂੰ ਪਿੰਡ ਰਾਜਪੁਰਾ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ | ਇਸ ਤੋਂ ਇਲਾਵਾ ਸੇਵਾ ਸਿੰਘ ਨੂੰ ਮੀਤ ਪ੍ਰਧਾਨ, ਅਨਿਲ ਕੁਮਾਰ ਨੂੰ ਸਲਾਹਕਾਰ, ਬਲਕਰਨ ਸਿੰਘ ਨੂੰ ਜਨਰਲ ਸਕੱਤਰ ਤੇ ਜਸਕਰਨ ਸਿੰਘ ਨੂੰ ਖ਼ਜ਼ਾਨਚੀ ਨਿਯੁਕਤ ਕੀਤਾ | ਇਸ ਤੋਂ ਇਲਾਵਾ ਬੋਹੜ ਸਿੰਘ, ਕਾਲਾ ਸਿੰਘ, ਸੁੱਖਾ ਸਿੰਘ, ਪਵਨਦੀਪ ਸਿੰਘ, ਵੀਰੂ ਸਿੰਘ, ਜਗਸੀਰ ਸਿੰਘ ਤੇ ਹੋਰ ਬਹੁਤ ਸਾਰੇ ਪਿੰਡ ਵਾਸੀ ਯੂਨੀਅਨ ਵਿਚ ਸ਼ਾਮਿਲ ਕੀਤੇ ਗਏ | ਮੀਟਿੰਗ ਦੌਰਾਨ ਗਠਨ ਕੀਤੀ ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਹਰ ਕਿਸਾਨੀ ਮੁੱਦੇ 'ਤੇ ਸ਼ੇਰ-ਏ ਪੰਜਾਬ ਕਿਸਾਨ ਯੂਨੀਅਨ ਲਈ ਤਿਆਰ ਰਹਿਣਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਸਿਮਰਜੀਤ ਸਿੰਘ, ਜ਼ਿਲ੍ਹਾ ਪੈੱ੍ਰਸ ਸਕੱਤਰ ਲਖਵਿੰਦਰ ਸਿੰਘ, ਬਲਾਕ ਪ੍ਰਧਾਨ ਰਾਜਿੰਦਰ ਰਾਠੌੜ, ਬਲਾਕ ਮੀਤ ਪ੍ਰਧਾਨ ਮਹਿੰਦਰ ਰਾਮਸਰਾ, ਜਗਤਾਰ ਸਿੰਘ ਰਾਜਪੁਰਾ, ਜਸਵੰਤ ਸਿੰਘ ਰਾਜਪੁਰਾ, ਨਰਾਇਣ ਸਿੰਘ, ਰਣਜੀਤ ਸਿੰਘ ਆਦਿ ਕਿਸਾਨ ਹਾਜ਼ਰ ਸਨ
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਨੇ ਹੜ੍ਹ ਪ੍ਰਭਾਵਿਤ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੰਡਿਆ ਅਗਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਵਲੋਂ ਪਿੰਡ ਭਾਗਸਰ 'ਚ 20 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।