10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸੱਚਖੰਡ ਕਾਨਵੈਂਟ ਸਕੂਲ ਵਿਖੇ ਮਹਾਤਮਾ ਗਾਂਧੀ ਦਾ ਬਲਿਦਾਨ ਦਿਵਸ ਮਨਾਇਆ

ਅਜੀਤ ਡੈਸਕ 01-02-2026
ਅਬੋਹਰ, 31 ਜਨਵਰੀ (ਵਿਵੇਕ ਹੂੜੀਆ)-ਸੱਚਖੰਡ ਕਾਨਵੈਂਟ ਸਕੂਲ ਵਿਖੇ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਦੇ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ | ਇਸ ਦੌਰਾਨ ਵਿਦਿਆਰਥੀਆਂ ਦੇ ਗਿਆਨ 'ਚ ਵਾਧਾ ਕਰਨ ਲਈ ਇਕ ਪ੍ਰਸ਼ਨੋਤਰੀ (ਕੁਇਜ਼) ਮੁਕਾਬਲਾ ਕਰਵਾਇਆ | ਜਿਸ ਵਿਚ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੇ ਆਦਰਸ਼ਾਂ ਤੇ ਦੇਸ਼ ਦੀ ਆਜ਼ਾਦੀ ਲਈ ਦਿੱਤੇ ਬਲਿਦਾਨ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ | ਵਿਦਿਆਰਥੀਆਂ ਨੇ ਉਤਸ਼ਾਹ ਨਾਲ ਇਸ ਮੁਕਾਬਲੇ 'ਚ ਹਿੱਸਾ ਲਿਆ | ਸਮਾਗਮ ਦੌਰਾਨ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਕ ਮਿੰਟ ਦਾ ਮੌਨ ਰੱਖਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮਿਸ ਸ਼ਵੇਤਾ ਅਹੂਜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦਾ ਉਦੇਸ਼ ਬੱਚਿਆਂ ਨੂੰ ਦੇਸ਼ ਭਗਤੀ, ਸੱਚ ਤੇ ਅਹਿੰਸਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਗਾਂਧੀ ਜੀ ਦੇ ਵਿਚਾਰ ਅੱਜ ਵੀ ਪੂਰੀ ਦੁਨੀਆ ਲਈ ਮਾਰਗਦਰਸ਼ਕ ਹਨ |
ਪਿਛਲੀ ਖ਼ਬਰ ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੋਵੇਗੀ ਲਾਗੂ ਅਗਲੀ ਖ਼ਬਰ ਰਿਟਾਇਰਡ ਮਿਊਾਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੰਗਾਂ ਨੂੰ ਲੈ ਕੇ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।