10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰੂ ਰਵਿਦਾਸ ਜੀ ਦੇ ਵਿਚਾਰ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੇ ਹਨ-ਅਰੁਣ ਨਾਰੰਗ

ਅਜੀਤ ਡੈਸਕ 01-02-2026
ਅਬੋਹਰ, 31 ਜਨਵਰੀ (ਵਿਵੇਕ ਹੂੜੀਆ)-ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਇਲਾਕੇ 'ਚ ਸ਼ਰਧਾ ਨਾਲ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਸੰਗਤਾਂ ਦੇ ਨਾਲ ਗੁਰੂ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ | ਸੰਬੋਧਨ ਕਰਦਿਆਂ ਅਰੁਣ ਨਾਰੰਗ ਨੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਗੁਰੂ ਜੀ ਦਾ ਸੰਦੇਸ਼ ਅੱਜ ਵੀ ਸਮਾਜ ਨੂੰ ਬਰਾਬਰੀ, ਭਾਈਚਾਰੇ ਤੇ ਇਨਸਾਨੀਅਤ ਦੇ ਰਾਹ 'ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ | ਉਨ੍ਹਾਂ ਅੱਗੇ ਕਿਹਾ ਕਿ ਜਾਤ-ਪਾਤ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸਮਾਜ ਨੂੰ ਇਕਜੁੱਟ ਕਰਨਾ ਹੀ ਗੁਰੂ ਰਵਿਦਾਸ ਜੀ ਪ੍ਰਤੀ ਸੱਚੀ ਸ਼ਰਧਾ ਹੈ | ਪ੍ਰੋਗਰਾਮ ਦੌਰਾਨ ਪ੍ਰਬੰਧਕੀ ਕਮੇਟੀ ਵਲੋਂ ਅਰੁਣ ਨਾਰੰਗ ਤੇ ਉਨ੍ਹਾਂ ਦੇ ਨਾਲ ਆਏ ਹੋਰ ਅਹੁਦੇਦਾਰਾਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਕਮੇਟੀ ਦੇ ਮੈਂਬਰ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸਨ |
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦੀ ਹੋਣਹਾਰ ਵਿਦਿਆਰਥਣ ਅਨਹਦ ਕੌਰ ਨੇ ਰਚਿਆ ਇਤਿਹਾਸ ਅਗਲੀ ਖ਼ਬਰ ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੋਵੇਗੀ ਲਾਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।