12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਕੱਢੀ ਸ਼ੋਭਾ ਯਾਤਰਾ

ਅਜੀਤ ਡੈਸਕ 02-02-2026
ਅਬੋਹਰ, 1 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ)-ਗੁਰੂ ਰਵਿਦਾਸ ਜੀ ਦੇ 649ਵੇਂ ਜਨਮ ਦਿਹਾੜੇ ਦੇ ਸੰਬੰਧ 'ਚ ਪੰਜਵੀਂ ਸ਼ੋਭਾ ਯਾਤਰਾ ਨੌਜਵਾਨ ਸਭਾ ਠਾਕੁਰ ਆਬਾਦੀ ਵਲੋਂ ਕੱਢੀ ਗਈ | ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਤੇ ਸਰਕਲ ਪ੍ਰਧਾਨ ਅਜੀਤ ਸਿੰਘ ਰਿੰਕੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਉਨ੍ਹਾਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਵਲੋਂ ਦਰਸਾਏ ਮਾਰਗ 'ਤੇ ਸੰਗਤਾਂ ਨੂੰ ਚੱਲਣ ਲਈ ਪ੍ਰੇਰਿਤ ਕੀਤਾ | ਸ਼ੋਭਾ ਯਾਤਰਾ ਠਾਕੁਰ ਆਬਾਦੀ ਰੋਡ ਤੋਂ ਆਰੰਭ ਹੋਈ ਜੋ ਕਿ ਸ਼ਹਿਰ ਦੇ ਵੱਖ-ਵੱਖ ਮਾਰਗਾਂ ਤੋਂ ਹੁੰਦੀ ਹੋਈ ਦੇਰ ਸ਼ਾਮ ਅਜੀਮਗੜ੍ਹ ਰੋਡ ਸਥਿਤ ਰਵੀਦਾਸ ਮੰਦਰ ਵਿਖੇ ਆ ਕੇ ਸਮਾਪਤ ਹੋਈ | ਇਸ ਦੌਰਾਨ ਨੌਜਵਾਨ ਸਭਾ ਦੇ ਮੈਂਬਰਾਂ ਵਲੋਂ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਅਤੇ ਸਰਕਲ ਪ੍ਰਧਾਨ ਅਜੀਤ ਪਾਲ ਸਿੰਘ ਰਿੰਕੂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ |
ਪਿਛਲੀ ਖ਼ਬਰ ਏ. ਡੀ. ਸੀ. ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਵਿਜ਼ਡਮ ਸਕੂਲ ਮੁੱਦਕੀ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ 'ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।