14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

1 ਚੋਰੀਸ਼ੁਦਾ ਮੋਟਰਸਾਈਕਲ ਸਣੇ 2 ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 02-02-2026
ਜਲਾਲਾਬਾਦ, 1 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਵਲੋਂ ਚੋਰੀਸ਼ੁਦਾ ਮੋਟਰਸਾਈਕਲ ਸਣੇ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਜਾਂਚ ਅਧਿਕਾਰੀ ਐੱਸ. ਆਈ. ਅਮਨਦੀਪ ਕੌਰ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਸ਼ਹੀਦ ਊਧਮ ਸਿੰਘ ਚੌਕ ਜਲਾਲਾਬਾਦ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਆ ਕੇ ਇਤਲਾਹ ਦਿੱਤੀ ਕਿ ਪਿੰ੍ਰਸ ਸਿੰਘ ਪੁੱਤਰ ਕੁਲਵੰਤ ਸਿੰਘ ਤੇ ਆਕਾਸ਼ਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀਆਨ ਪਿੰਡ ਚੱਕ ਮੋਚਨ ਵਾਲਾ ਉਰਫ਼ ਹੀਰੇਵਾਲਾ (ਥਾਣਾ ਸਦਰ, ਜਲਾਲਾਬਾਦ) ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਹਨ, ਪਿੰਡ ਟਿਵਾਣਾ ਕਲਾਂ ਸੋਸਾਇਟੀ ਦੀ ਬੈਕਸਾਇਡ ਕੋਲ ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ, ਇਹ ਇਤਲਾਹ ਮੁਹਤਬਰ ਪਾਸੋਂ ਠੋਸ ਤੇ ਭਰੋਸੇਯੋਗ ਹੋਣ 'ਤੇ ਪੁਲਿਸ ਪਾਰਟੀ ਨੇ ਛਾਪੇਮਾਰੀ ਕਰਕੇ ਇਕ ਮੋਟਰਸਾਈਕਲ ਸਪਲੈਂਡਰ ਬਲੈਕ ਬਿਨਾ ਨੰਬਰੀ ਸਮੇਤ ਪਿੰ੍ਰਸ ਸਿੰਘ ਤੇ ਆਕਾਸ਼ਦੀਪ ਸਿੰਘ ਨੂੰ ਕਾਬੂ ਕੀਤਾ ਹੈ | ਥਾਣਾ ਸਿਟੀ ਜਲਾਲਾਬਾਦ ਵਿਖੇ ਮਿਤੀ 31 ਜਨਵਰੀ 2026 ਨੂੰ ਮੁਕੱਦਮਾ ਨੰਬਰ 15, ਧਾਰਾ 303(2) ਬੀ. ਐਨ. ਐੱਸ. ਤਹਿਤ ਦਰਜ ਕੀਤਾ ਗਿਆ ਹੈ |
ਬਲੈਕਮੇਲ ਕਰਕੇ ਪੈਸੇ ਵਸੂਲਣ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 1 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਬਲੈਕਮੇਲ ਕਰਕੇ ਪੈਸੇ ਵਸੂਲਣ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਸਬ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਲਜ਼ਾਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਲਾਲੋ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਤਨ ਸਿੰਘ ਪੁੱਤਰ ਅਜੀਤ ਸਿੰਘ ਨੇ ਉਸ ਨੂੰ ਘੇਰ ਕੇ ਉਸ ਦੀਆਂ ਫ਼ੋਟੋਆਂ ਖਿੱਚੀਆਂ ਅਤੇ ਕਸ਼ਮੀਰਾ ਕੌਰ ਪਤਨੀ ਜਰਨੈਲ ਸਿੰਘ ਵਾਸੀ ਰਾਣਾ ਅਤੇ ਦੋ ਤਿੰਨ ਵਿਅਕਤੀ ਹੋਰ ਆ ਗਏ, ਜਿਨ੍ਹਾਂ ਨੇ ਜਬਰ ਜਨਾਹ ਦੇ ਝੂਠੇ ਕੇਸ 'ਚ ਫਸਾਉਣ ਦੀ ਧਮਕੀ ਦੇ ਕੇ ਉਸ ਕੋਲੋਂ 50,000 ਰੁਪਏ ਲੈ ਲਏ ਅਤੇ 2 ਲੱਖ ਰੁਪਏ ਦੀ ਹੋਰ ਮੰਗ ਕੀਤੀ | ਪੁਲਿਸ ਨੇ ਪ੍ਰਵੀਨ ਕੌਰ ਪਤਨੀ ਲਵਪ੍ਰੀਤ ਸਿੰਘ ਵਾਸੀ ਸੈਦੋ ਕੇ, ਰਤਨ ਸਿੰਘ ਪੁੱਤਰ ਈਸ਼ਰ ਸਿੰਘ ਵਾਸੀ ਲਾਲੋ ਵਾਲੀ, ਆਸ਼ਾ ਰਾਣੀ ਪਤਨੀ ਰਾਜ ਸਿੰਘ ਵਾਸੀ ਸੈਦੋ ਕੇ, ਕਸ਼ਮੀਰਾ ਕੌਰ ਪਤਨੀ ਕੁਲਵੰਤ ਸਿੰਘ ਵਾਸੀ ਰਾਣਾ ਅਤੇ 2-3 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਨਸ਼ੀਲੀਆਂ ਗੋਲੀਆਂ ਤੇ ਨਸ਼ੀਲੇ ਕੈਪਸੂਲ ਸਮੇਤ ਇਕ ਕਾਬੂ
ਫ਼ਾਜ਼ਿਲਕਾ, 1 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਨਸ਼ੀਲੇ ਕੈਪਸੂਲ ਬਰਾਮਦ ਕਰਕੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਸਬ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਬਲਜਿੰਦਰ ਸਿੰਘ ਉਰਫ਼ ਬਿੰਦਰੀ ਪੁੱਤਰ ਤੇਜਾ ਸਿੰਘ ਵਾਸੀ ਅਰਨੀਵਾਲਾ ਗਸ਼ਤ ਦੌਰਾਨ ਪੁਲਿਸ ਨੂੰ ਦੇਖ ਕੇ ਖਿਸਕਣ ਲੱਗਿਆ, ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 90 ਨਸ਼ੀਲੀਆਂ ਗੋਲੀਆਂ (ਮਾਰਕਾ ਐਲਪਰਾਜੋਲਿਮ) ਤੇ 400 ਨਸ਼ੀਲੇ ਕੈਪਸੂਲ (ਪਰੈਗਾ) ਬਰਾਮਦ ਹੋਏ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸ੍ਰੀ ਸਨਾਤਨ ਧਰਮ ਗੀਤਾ ਭਵਨ ਮੰਦਰ ਵਿਖੇ 131 ਪਰਿਵਾਰਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸ੍ਰੀ ਗੁਰੂ ਹਰਿ ਰਾਇ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।