05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਭਾਕਿਯੂ ਸਿੱਧੂਪੁਰ ਦੇ ਕੌਮੀ ਪ੍ਰਧਾਨ ਡੱਲੇਵਾਲ ਡਿਟੇਨ ਹੋਣ ਮਗਰੋਂ ਕਿਸਾਨਾਂ ਵਲੋਂ ਮੁਰਾਦ ਵਾਲਾ ਦਲ ਸਿੰਘ ਵਿਖੇ ਰੱਖੇ ਪ੍ਰੋਗਰਾਮ 'ਚ ਸ਼ਾਮਿਲ ਹੋਏ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਅਜੀਤ ਤਸਵੀਰ <br/> 03-02-2026
ਮੰਡੀ ਅਰਨੀਵਾਲਾ, 2 ਫਰਵਰੀ (ਨਿਸ਼ਾਨ ਸਿੰਘ ਮੋਹਲ਼ਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਫ਼ਰੀਦਕੋਟ ਤੋਂ ਫ਼ਾਜ਼ਿਲਕਾ ਆਉਂਦੇ ਸਮੇਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਡੀਟੇਨ ਕੀਤਾ ਗਿਆ | ਇਸ ਗੱਲ ਦਾ ਖ਼ੁਲਾਸਾ ਉਨ੍ਹਾਂ ਨੇ ਹਲਕਾ ਜਲਾਲਾਬਾਦ ਦੇ ਪਿੰਡ ਮੁਰਾਦਵਾਲਾ ਦਲ ਸਿੰਘ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਨੇ ਕਿਹਾ ਕਿ ਜਥੇਬੰਦੀ ਵਲੋਂ ਅੱਜ ਜਲੰਧਰ ਵਿਖੇ ਗੈੱਸ ਪਲਾਟ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਹੋਇਆ ਸੀ ਤੇ ਜਿਸ ਨੂੰ ਲੈ ਕੇ ਪੁਲਿਸ ਵਲੋਂ ਉਨ੍ਹਾਂ ਨੂੰ ਡੀਟੇਨ ਕਰ ਲਿਆ ਗਿਆ | ਹਾਲਾਂਕਿ ਪੁਲਿਸ ਨੂੰ ਇਹ ਸਮਝਣ ਦੀ ਲੋੜ ਸੀ ਕਿ ਅੱਜ ਉਹ ਜਲੰਧਰ ਨਹੀਂ ਬਲਕਿ ਪਹਿਲਾਂ ਤੋਂ ਦਿੱਤੇ ਹੋਏ ਪ੍ਰੋਗਰਾਮ ਮੁਤਾਬਿਕ ਫ਼ਾਜ਼ਿਲਕਾ ਜ਼ਿਲ੍ਹੇ ਵਿਖੇ ਪਹੁੰਚ ਰਹੇ ਸਨ | ਉਨ੍ਹਾਂ ਨੇ ਕਿਹਾ ਕਿ ਅਰਨੀਵਾਲਾ ਬਲਾਕ ਦੇ ਪਿੰਡ ਮੁਰਾਦਵਾਲਾ ਦਲ ਸਿੰਘ ਵਿਖੇ ਇਥੇ ਖਨੌਰੀ ਸੰਘਰਸ਼ ਦੌਰਾਨ ਵਰਕਰਾਂ ਵਲੋਂ ਜਥੇਬੰਦੀ ਵਰਕਰਾਂ ਦੀ ਸੁੱਖ ਸ਼ਾਂਤੀ ਵਾਸਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੁੱਖ ਸੁਖੀ ਗਈ ਸੀ, ਜਿਸ ਨੂੰ ਲੈ ਕੇ ਅੱਜ ਇੱਥੇ ਪਾਠ ਦੇ ਭੋਗ ਪਾਏ ਗਏ | ਜਿਸ 'ਚ ਉਨ੍ਹਾਂ ਨੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਮੁਤਾਬਿਕ ਸ਼ਾਮਿਲ ਹੋਣਾ ਸੀ | ਉਨ੍ਹਾਂ ਨੇ ਕਿਹਾ ਕਿ ਬੇਹੱਦ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਇਕ ਬਜ਼ੁਰਗ ਆਗੂ ਨੂੰ ਬਿਨਾਂ ਪੜਚੋਲ ਕੀਤੇ ਹੀ ਪ੍ਰੇਸ਼ਾਨ ਕਰ ਰਹੀ ਹੈ | ਡੱਲੇਵਾਲ ਨੇ ਕਿਹਾ ਕਿ ਇਹ ਬੜੀ ਬਦਕਿਸਮਤੀ ਵਾਲੀ ਗੱਲ ਹੈ ਕਿ ਅਸੀਂ ਆਪਣੀ ਹੱਕਾਂ ਅਤੇ ਮੁੱਦਿਆਂ ਦੀ ਗੱਲ ਨਹੀਂ ਕਰ ਸਕਦੇ | ਅੱਜ ਮੈਨੂੰ ਹੀ ਨਹੀਂ ਹੋਰ ਵੀ ਬਹੁਤ ਸਾਰੇ ਆਗੂ ਡਿਟੇਨ ਕੀਤੇ ਗਏ ਹਨ | ਡੱਲੇਵਾਲ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਦੇ ਪਾਣੀਆਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸਿਰਫ਼ ਇਕ ਡਰਾਮਾ ਕੀਤਾ | ਅਜਿਹਾ ਉਸ ਨੇ ਬੀ. ਜੇ. ਪੀ. ਰਲ ਕੇ ਕੀਤਾ, ਕਿਉਂਕਿ ਖਨੌਰੀ ਮੋਰਚੇ ਨੂੰ ਖ਼ਤਮ ਕੀਤੇ ਜਾਣ ਮਗਰੋਂ ਜੋ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਸੀ ਉਸ ਨੂੰ ਠੰਢਾ ਕਰਨ ਦਾ ਇਹ ਇਕ ਯਤਨ ਸੀ | ਡੱਲੇਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ 7 ਫਰਵਰੀ ਨੂੰ ਕੰਨਿਆ ਕੁਮਾਰੀ ਤੋਂ ਲੈ ਕੇ ਸ੍ਰੀਨਗਰ ਤੱਕ ਇਕ ਦੇਸ਼ ਵਿਆਪੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਇਸ ਮੁਹਿੰਮ ਦੇ ਬਰਾਬਰ ਹੀ ਸਾਰੇ ਦੇਸ਼ 'ਚੋਂ ਕਿਸਾਨਾਂ ਦਾ ਇਕ ਮੰਗ-ਪੱਤਰ ਤਿਆਰ ਕਰਕੇ 19 ਮਾਰਚ ਨੂੰ ਦਿੱਲੀ ਦੀ ਰਾਮ-ਲੀਲ੍ਹਾ ਗਰਾਊਾਡ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਦਿੱਤਾ ਜਾਣਾ ਹੈ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਚੱਕ ਪੱਖੀ, ਬਲਾਕ ਅਰਨੀ ਵਾਲਾ ਪ੍ਰਧਾਨ ਕਾਕਾ ਚਹਿਲ, ਸੰਦੀਪ ਸਿੰਘ ਖ਼ਾਲਸਾ, ਰਾਜੂ ਬਰਾੜ, ਪਰਮਿੰਦਰ ਸਿੰਘ ਢਿੱਲੋਂ ਨੂਰਪੁਰਾ, ਰਣਜੀਤ ਸਿੰਘ ਫ਼ਿਰੋਜ਼ਪੁਰ, ਲਖਵਿੰਦਰ ਸਿੰਘ ਸ਼ਾਹਪੁਰਾ, ਕੌਰ ਸਿੰਘ, ਮੰਦਰ ਸਿੰਘ, ਕਿ੍ਸ਼ਨ ਸਿੰਘ, ਯਾਦਵਿੰਦਰ ਸਿੰਘ, ਹਰਜੀਤ ਸਿੰਘ, ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਤੇ ਹੋਰ ਕਿਸਾਨ ਆਗੂ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਸਵਨਾ ਵਲੋਂ ਹਲਕੇ ਦੇ ਪਿੰਡ ਦੋਨਾ ਨਾਨਕਾ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ 'ਤੀਰਥ ਯਾਤਰਾ ਬੱਸ' ਰਵਾਨਾ ਅਗਲੀ ਖ਼ਬਰ ਅਬੋਹਰ ਦੇ ਕੰਪਿਊਟਰ ਸ਼ੋਅ-ਰੂਮ 'ਚੋਂ ਲੱਖਾਂ ਦੇ ਲੈਪਟਾਪ ਤੇ ਮੋਬਾਈਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।