23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 04-02-2026
ਫ਼ਾਜ਼ਿਲਕਾ, 3 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਓਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰੋਹਿਤ ਕੁਮਾਰ ਪੁੱਤਰ ਵਿਕਾਸ ਕੁਮਾਰ ਉਰਫ਼ ਵਿਕੀ ਰਾਣਾ ਵਾਸੀ ਰਾਧਾ ਸੁਆਮੀ ਕਾਲੋਨੀ ਗਲੀ ਨੰਬਰ 1 ਫ਼ਾਜ਼ਿਲਕਾ ਹੈਰੋਇਨ ਵੇਚਣ ਦਾ ਆਦੀ ਹੈ | ਜੋ ਹੈਰੋਇਨ ਵੇਚਣ ਲਈ ਦਾਣਾ ਮੰਡੀ ਗੇਟ ਨੰਬਰ 1 ਮੱਛੀ ਮਾਰਕੀਟ ਫ਼ਾਜ਼ਿਲਕਾ ਨੇੜੇ ਖੜ੍ਹਾ ਹੈ ਤੇ ਆਪਣੇ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ | ਪੁਲਿਸ ਨੇ ਛਾਪੇਮਾਰੀ ਕਰਕੇ ਉਸ ਨੂੰ 9.80 ਗਰਾਮ ਹੈਰੋਇਨ ਕਾਬੂ ਕੀਤਾ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਬਰਾਮਦ, ਕਥਿਤ ਦੋਸ਼ੀ ਫ਼ਰਾਰ ਅਗਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸੰਧੂ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੋ ਰਹੇ ਇਲਾਜ ਬਾਰੇ ਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।