23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਨਾਜਾਇਜ਼ ਸ਼ਰਾਬ ਬਰਾਮਦ, ਕਥਿਤ ਦੋਸ਼ੀ ਫ਼ਰਾਰ

ਅਜੀਤ ਡੈਸਕ 04-02-2026
ਅਬੋਹਰ, 3 ਫਰਵਰੀ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਥਾਣੇ ਦੇ ਹੌਲਦਾਰ ਜਗਜੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਅਣਪਛਾਤਾ ਵਿਅਕਤੀ ਸਥਾਨਕ ਅਜੀਤ ਨਗਰ ਵਿਖੇ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ, ਜੇਕਰ ਉਥੇ ਛਾਪਾਮਾਰੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦਾ ਹੈ | ਇਸ ਗੁਪਤ ਸੂਚਨਾ ਦੇ ਆਧਾਰ 'ਤੇ ਜਦੋਂ ਹੌਲਦਾਰ ਜਗਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਉਥੇ ਛਾਪਾਮਾਰੀ ਕੀਤੀ ਤਾਂ ਉਥੋਂ 36 ਬੋਤਲਾਂ ਸੰਤਰਾ ਤੇ 12 ਬੋਤਲਾਂ ਵੋਟਕਾ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਦ ਕਿ ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਇਸ ਸੰਬੰਧ 'ਚ ਨਗਰ ਥਾਣਾ ਪੁਲਿਸ ਵਲੋਂ ਉਕਤ ਅਣਪਛਾਤੇ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਵਿਆਹ ਸਮਾਗਮ 'ਚ ਹੋਈ ਲੜਾਈ 'ਚ ਵਿਅਕਤੀ ਦੀ ਮੌਤ ਦੇ ਮਾਮਲੇ 'ਚ 9 ਲੋਕਾਂ ਵਿਰੁੱਧ ਪਰਚਾ ਦਰਜ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।