23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਫ਼ਾਜ਼ਿਲਕਾ ਪੁਲਿਸ ਵਲੋਂ ਹਨੀਟਰੈਪ ਗਰੋਹ ਦਾ ਪਰਦਾਫਾਸ਼, ਦੋ ਮਹਿਲਾਵਾਂ ਗਿ੍ਫ਼ਤਾਰ

ਅਜੀਤ ਡੈਸਕ 04-02-2026
ਫ਼ਾਜ਼ਿਲਕਾ, 3 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਦੀ ਪੁਲਿਸ ਨੇ ਹਨੀਟਰੈਪ ਦੇ ਇਕ ਵੱਡੇ ਮਾਮਲੇ ਦਾ ਪਰਦਾਫਾਸ਼ ਕਰਦਿਆਂ ਦੋ ਮਹਿਲਾਵਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਹ ਗਰੋਹ ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ ਵਿਚ ਫਸਾ ਕੇ ਜਬਰ-ਜਨਾਹ ਦੇ ਕੇਸ ਵਿਚ ਫਸਾਉਣ ਦੀ ਧਮਕੀ ਦੇ ਕੇ ਮੋਟੀਆਂ ਰਕਮਾਂ ਵਸੂਲਦਾ ਸੀ | ਥਾਣਾ ਸਦਰ ਦੇ ਐੱਸ. ਐੱਚ. ਓ. ਪ੍ਰਗਟ ਸਿੰਘ ਨੇ ਦੱਸਿਆ ਕਿ ਪਿੰਡ ਲਾਲੋ ਵਾਲੀ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ | ਸ਼ਿਕਾਇਤਕਰਤਾ ਮੁਤਾਬਿਕ ਜਦੋਂ ਉਹ ਕੰਮ ਲਈ ਫ਼ਾਜ਼ਿਲਕਾ ਆ ਰਿਹਾ ਸੀ ਤਾਂ ਪਿੰਡ ਜਟਵਾਲੀ ਦੇ ਕੋਲ ਇਕ ਮਹਿਲਾ ਉਸ ਦੀ ਕਾਰ 'ਚ ਸਵਾਰ ਹੋ ਗਈ | ਇਸ ਦੌਰਾਨ ਰਤਨ ਸਿੰਘ ਨਾਮੀ ਵਿਅਕਤੀ ਨੇ ਉਸ ਦੀਆਂ ਤਸਵੀਰਾਂ ਖਿੱਚ ਲਈਆਂ | ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਅਤੇ ਕੇਸ ਦਰਜ ਕਰਵਾਉਣ ਦੀ ਧਮਕੀ ਦੇ ਕੇ 2 ਲੱਖ ਰੁਪਏ ਦੀ ਮੰਗ ਕੀਤੀ | ਪੀੜਤ ਮੁਤਾਬਿਕ ਉਹ ਹੁਣ ਤੱਕ 50 ਹਜ਼ਾਰ ਰੁਪਏ ਮੁਲਜ਼ਮਾਂ ਨੂੰ ਦੇ ਚੁੱਕਾ ਸੀ | ਪੁਲਿਸ ਨੇ ਇਸ ਮਾਮਲੇ ਵਿਚ ਕੁਲ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਕਾਰਵਾਈ ਕਰਦੇ ਹੋਏ ਪਰਵੀਨ ਤੇ ਆਸ਼ਾ ਰਾਣੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਬਾਕੀ ਮੁਲਜ਼ਮਾਂ ਤੇ ਮੁੱਖ ਸਰਗਨਾ ਰਤਨ ਸਿੰਘ ਦੀ ਗਿ੍ਫ਼ਤਾਰੀ ਲਈ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਵਿਧਾਇਕ ਦੇ ਪਿਤਾ ਗੁਰਚਰਨ ਸਿੰਘ ਮੁਸਾਫਰ ਨੇ ਕੀਤਾ ਬੱਲੂਆਣਾ ਸੀ. ਐੱਸ. ਸੀ. ਸੈਂਟਰ ਦਾ ਮੁਆਇਨਾ ਅਗਲੀ ਖ਼ਬਰ ਐੱਮ. ਡੀ. ਕਾਲਜ ਦੇ ਵਿਦਿਆਰਥੀਆਂ ਵਲੋਂ ਲਗਾਇਆ ਸੱਤ ਰੋਜ਼ਾਨਾ ਐੱਨ. ਐੱਸ. ਐੱਸ ਕੈਂਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।