28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸੁੰਨੇ ਪਏ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾਂ, ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ <br/>

ਅਜੀਤ ਡੈਸਕ 22-02-2026
ਅਬੋਹਰ, 21 ਫਰਵਰੀ (ਵਿਵੇਕ ਹੂੜੀਆ)-ਅਬੋਹਰ ਦੇ ਪ੍ਰੇਮ ਨਗਰ ਇਲਾਕੇ ਵਿਚ ਬੀਤੀ ਰਾਤ ਚੋਰਾਂ ਵਲੋਂ ਇਕ ਸੁੰਨੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਹਜ਼ਾਰਾਂ ਦੀ ਨਕਦੀ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਪਰਿਵਾਰ ਦੇ ਮੈਂਬਰ ਦੇਰ ਰਾਤ ਇਕ ਵਿਆਹ ਸਮਾਗਮ ਤੋਂ ਵਾਪਸ ਪਰਤੇ | ਘਰ ਦੇ ਤਾਲੇ ਟੁੱਟੇ ਵੇਖ ਕੇ ਪਰਿਵਾਰ ਦੇ ਹੋਸ਼ ਉੱਡ ਗਏ, ਜਿਸ ਤੋਂ ਬਾਅਦ ਤੁਰੰਤ ਸਿਟੀ-1 ਪੁਲਿਸ ਨੂੰ ਸੂਚਨਾ ਦਿੱਤੀ ਗਈ | ਪ੍ਰੇਮ ਨਗਰ ਗਲੀ ਨੰਬਰ 6 ਦੇ ਨਿਵਾਸੀ ਮੋਹਿਤ ਸੇਤੀਆ ਨੇ ਦੱਸਿਆ ਕਿ ਕੱਲ੍ਹ ਉਹ ਪਰਿਵਾਰ ਸਮੇਤ ਇਕ ਵਿਆਹ 'ਚ ਗਏ ਹੋਏ ਸਨ | ਰਾਤ ਕਰੀਬ ਸਵਾ 1 ਵਜੇ ਜਦੋਂ ਉਹ ਵਾਪਸ ਆਏ ਤਾਂ ਮੁੱਖ ਗੇਟ ਦੇ ਤਾਲੇ ਟੁੱਟੇ ਹੋਏ ਸਨ | ਅੰਦਰ ਜਾ ਕੇ ਵੇਖਿਆ ਤਾਂ ਕਮਰਿਆਂ ਦਾ ਸਾਰਾ ਸਾਮਾਨ ਖਿੱਲਰਿਆ ਪਿਆ ਸੀ | ਚੋਰਾਂ ਨੇ ਅਲਮਾਰੀ ਦੇ ਲਾਕਰ 'ਚੋਂ ਕਰੀਬ 7-8 ਤੋਲੇ ਸੋਨਾ ਅਤੇ 80 ਹਜ਼ਾਰ ਰੁਪਏ ਦੀ ਨਕਦੀ 'ਤੇ ਹੱਥ ਸਾਫ਼ ਕਰ ਦਿੱਤਾ ਸੀ | ਮੋਹਿਤ ਦੇ ਭਰਾ ਰਾਹੁਲ ਨੇ ਦੱਸਿਆ ਕਿ ਉਨ੍ਹਾਂ ਦੇ ਆਪਣੇ ਘਰ 'ਚ ਕੈਮਰੇ ਨਹੀਂ ਲੱਗੇ ਹੋਏ, ਪਰ ਗਲੀ ਵਿਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ 'ਚ ਸੀ. ਸੀ. ਟੀ. ਵੀ. ਕੈਮਰੇ ਲੱਗੇ ਹਨ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਕੂਲ ਦੇ ਕੈਮਰਿਆਂ ਦੀ ਜਾਂਚ ਕਰਕੇ ਚੋਰਾਂ ਦਾ ਪਤਾ ਲਗਾਇਆ ਜਾਵੇ ਤੇ ਉਨ੍ਹਾਂ ਦਾ ਸਾਮਾਨ ਬਰਾਮਦ ਕਰਵਾਇਆ ਜਾਵੇ | ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਰਾਤ ਸਮੇਂ ਘਰਾਂ ਨੂੰ ਪੂਰੀ ਤਰ੍ਹਾਂ ਸੁੰਨਾ ਛੱਡਣਾ ਖ਼ਤਰੇ ਤੋਂ ਖ਼ਾਲੀ ਨਹੀਂ ਹੈ | ਚੋਰ ਅਕਸਰ ਤਾਲੇ ਲੱਗੇ ਘਰਾਂ ਦੀ ਰੇਕੀ ਕਰਕੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ | ਪੁਲਿਸ ਨੇ ਸ਼ਹਿਰ ਵਾਸੀਆਂ ਨੂੰ ਆਪਣੇ ਘਰਾਂ ਤੇ ਦੁਕਾਨਾਂ ਦੇ ਬਾਹਰ ਸੀ. ਸੀ. ਟੀ. ਵੀ. ਕੈਮਰੇ ਲਗਵਾਉਣ ਦੀ ਸਲਾਹ ਦਿੱਤੀ ਹੈ ਤਾਂ ਜੋ ਅਪਰਾਧੀਆਂ ਨੂੰ ਫੜਨ 'ਚ ਮਦਦ ਮਿਲ ਸਕੇ | ਸਿਟੀ-1 ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਹਲਕੇ ਦੇ ਵਿਕਾਸ ਕਾਰਜਾਂ ਲਈ ਕੋਈ ਵੀ ਕਸਰ ਨਹੀਂ ਛੱਡਾਂਗਾ-ਵਿਧਾਇਕ ਗੋਲਡੀ ਕੰਬੋਜ <br/> ਅਗਲੀ ਖ਼ਬਰ ਅਜ਼ੀਮ ਦੇਸ਼ ਪ੍ਰੇਮ ਸੰਗਠਨ ਨੇ ਕੂੜਾ ਸਾੜੇ ਜਾਣ ਖ਼ਿਲਾਫ਼ ਅਧਿਕਾਰੀਆਂ ਨੂੰ ਭੇਜਿਆ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।