28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸੱਟਾਂ ਮਾਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 22-02-2026

ਫ਼ਾਜ਼ਿਲਕਾ, 21 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਛਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਝੱਗੇ ਲਾਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 17 ਫਰਵਰੀ ਨੂੰ ਦੁਪਹਿਰ ਵੇਲੇ ਜਦੋਂ ਉਹ ਆਪਣੇ ਭਰਾ ਨਾਲ ਮੋਟਰਸਾਈਕਲ 'ਤੇ ਸੇਮ ਨਾਲੇ ਦੇ ਕੋਲ ਜਾ ਰਿਹਾ ਸੀ ਤਾਂ ਗੁਰਬਿੰਦਰ ਸਿੰਘ ਤੇ ਹਰੀਸ਼ ਸਿੰਘ ਨੇ ਆਪਣੇ ਟਰੈਕਟਰ ਨਾਲ ਉਨ੍ਹਾਂ ਦੇ ਮੋਟਰਸਾਈਕਲ ਵਿਚ ਟੱਕਰ ਮਾਰੀ | ਇਸ ਤੋਂ ਬਾਅਦ ਅਮਨਦੀਪ ਸਿੰਘ ਉਰਫ਼ ਫ਼ੌਜੀ ਪੁੱਤਰ ਬਖ਼ਸ਼ੀਸ਼ ਸਿੰਘ, ਜੰਗੀਰ ਸਿੰਘ ਪੁੱਤਰ ਰਾਮ ਸਿੰਘ ਤੇ ਰਾਜ ਸਿੰਘ ਪੁੱਤਰ ਫ਼ੌਜਾਂ ਸਿੰਘ (ਸਾਰੇ ਵਾਸੀ ਝੁੱਗੇ ਲਾਲ) ਨੇ ਲੜਾਈ-ਝਗੜੇ ਦੌਰਾਨ ਸੱਟਾਂ ਮਾਰੀਆਂ | ਪੁਲਿਸ ਨੇ ਗੁਰਬਿੰਦਰ ਸਿੰਘ ਪੁੱਤਰ ਜੰਗੀਰ ਸਿੰਘ, ਹਰੀਸ਼ ਸਿੰਘ ਪੁੱਤਰ ਜੰਗੀਰ ਸਿੰਘ, ਅਮਨਦੀਪ ਸਿੰਘ ਉਰਫ਼ ਫ਼ੌਜੀ ਪੁੱਤਰ ਬਖ਼ਸ਼ੀਸ਼ ਸਿੰਘ, ਜੰਗੀਰ ਸਿੰਘ ਪੁੱਤਰ ਰਾਮ ਸਿੰਘ ਤੇ ਰਾਜ ਸਿੰਘ ਪੁੱਤਰ ਫੌਜਾ ਸਿੰਘ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਲਾਇਨਜ਼ ਕਲੱਬ ਫ਼ਾਜ਼ਿਲਕਾ ਪਰਿਆਸ ਨੇ ਬਿਰਧ ਆਸ਼ਰਮ 'ਚ ਮਨਾਇਆ ਕਿ੍ਸ਼ ਪੁਪਨੇਜਾ ਦਾ ਜਨਮ ਦਿਨ <br/> ਅਗਲੀ ਖ਼ਬਰ ਅਨਮੋਲ ਰਤਨ ਸਿੰਘ ਸਿੱਧੂ ਨੇ ਅਬੋਹਰ ਦੇ ਵਕੀਲਾਂ ਨਾਲ ਕੀਤੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।