29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਕਰਵਾਏ ਵੱਖ-ਵੱਖ ਸਾਹਿਤਕ ਮੁਕਾਬਲੇ <br/>

ਮਾਂ ਬੋਲੀ ਦਿਹਾੜੇ ਮੌਕੇ ਕਰਵਾਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਭਾਸ਼ਾ ਵਿਭਾਗ ਦੇ ਪ੍ਰਬੰਧਕ ਤੇ ਕਾਲਜ ਸਟਾਫ਼ | ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ <br/> 22-02-2026
ਅਬੋਹਰ, 21 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ)-ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਸਥਾਨਕ ਗੋਪੀ ਚੰਦ ਆਰਿਆ ਮਹਿਲਾ ਕਾਲਜ ਅਬੋਹਰ ਵਿਖੇ ਮਨਾਇਆ | ਕਾਲਜ ਪਿ੍ੰਸੀਪਲ ਡਾ. ਰੇਖਾ ਸੂਦ ਹਾਂਡਾ ਦੀ ਅਗਵਾਈ 'ਚ ਰੱਖੇ ਇਸ ਸਮਾਰੋਹ ਦੌਰਾਨ ਕਾਲਜ ਦੇ ਵਿਦਿਆਰਥੀਆਂ ਦੇ ਕਵਿਤਾ ਉਚਾਰਨ, ਭਾਸ਼ਨ, ਲੋਕ ਗੀਤ ਅਤੇ ਸਿਰਜਣਾਤਮਿਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਰਮਿੰਦਰ ਸਿੰਘ ਖੋਜ ਅਫ਼ਸਰ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਦੇ ਇਤਿਹਾਸ ਤੇ ਮਹੱਤਤਾ ਬਾਰੇ ਵਿਸਥਾਰ ਨਾਲ ਗੱਲ ਕੀਤੀ ਅਤੇ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਬੋਲਣ ਵਿਚ ਮਾਣ ਮਹਿਸੂਸ ਕਰਨ ਦਾ ਸੁਨੇਹਾ ਦਿੱਤਾ | ਇਸ ਮੌਕੇ ਬੋਲਦਿਆਂ ਸਾਬਕਾ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਾਜ਼ਿਲਕਾ ਭੁਪਿੰਦਰ ਉਤਰੇਜਾ ਨੇ ਸਾਹਿਤਕ ਅਤੇ ਸੱਭਿਆਚਾਰਕ ਮੁਕਾਬਲਿਆਂ ਦੀ ਵਿਦਿਆਰਥੀਆਂ ਲਈ ਮਹੱਤਤਾ ਬਾਰੇ ਦੱਸਿਆ ਅਤੇ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਸਭ ਨੂੰ ਵਧਾਈ ਦਿੱਤੀ | ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਨੂੰ ਤਗਮੇ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ | ਕਾਲਜ ਦੇ ਪੰਜਾਬੀ ਵਿਭਾਗ ਮੁਖੀ ਸ੍ਰੀਮਤੀ ਅਮਨਪ੍ਰੀਤ ਕੌਰ ਵਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਕਾਰਜਕਾਰੀ ਪਿ੍ੰਸੀਪਲ ਡਾ. ਮਨੋਜ ਫੁਟੇਲਾ, ਡਾ. ਅਨੀਤਾ ਸਿੰਘ, ਪ੍ਰੋ. ਸ੍ਰੀਮਤੀ ਜੋਤੀ ਸਿੰਘ, ਡਾ. ਸੀਮਾ ਸੁਮਾਨੀ, ਮਿਸ ਗੁਲਜਿੰਦਰ ਕੌਰ ਤੇ ਕਾਲਜ ਸਟਾਫ਼ ਨੇ ਸ਼ਿਰਕਤ ਕੀਤੀ | ਮੰਚ ਸੰਚਾਲਨ ਦੀ ਭੂਮਿਕਾ ਮਿਸ ਕਮਲੇਸ਼ ਨੇ ਨਿਭਾਈ | ਸਮਾਗਮ ਨੂੰ ਸਫਲ ਬਣਾਉਣ 'ਚ ਰਾਜਵੀਰ ਕੌਰ, ਸਿਮਰਜੀਤ ਕੌਰ ਦਾ ਵਿਸ਼ੇਸ਼ ਸਹਿਯੋਗ ਰਿਹਾ |

ਪਿਛਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਹਰੂਵਾਲ ਵਿਖੇ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਲਾਲਾ ਜਗਤ ਨਾਰਾਇਣ ਐਜੂਕੇਸ਼ਨ ਕਾਲਜ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।