11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮੋਟਰਸਾਈਕਲ ਹਾਦਸਾਗ੍ਰਸਤ ਹੋਣ ਕਾਰਨ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ

ਅਜੀਤ ਡੈਸਕ 07-03-2026
ਫ਼ਾਜ਼ਿਲਕਾ, 6 ਮਾਰਚ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਦੇ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਜ਼ਖ਼ਮੀ ਦੀ ਪਛਾਣ ਕਰਨੈਲ ਸਿੰਘ ਵਾਸੀ ਬਹਿਕ ਖ਼ਾਸ ਵਜੋਂ ਹੋਈ ਹੈ, ਜੋ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੰਮ ਲਈ ਫ਼ਾਜ਼ਿਲਕਾ ਜਾ ਰਿਹਾ ਸੀ | ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀ ਆਤਮਾ ਰਾਮ ਨੇ ਦੱਸਿਆ ਕਿ ਪਿੰਡ ਥੇਹਕਲੰਦਰ ਦੇ ਕੋਲ ਕਰਨੈਲ ਸਿੰਘ ਦੇ ਮੋਟਰਸਾਈਕਲ ਦਾ ਅਚਾਨਕ ਸੰਤੁਲਨ ਵਿਗੜ ਗਿਆ, ਜਿਸ ਕਾਰਨ ਉਹ ਹਾਈਵੇਅ ਦੇ ਵਿਚਕਾਰ ਹੀ ਡਿੱਗ ਪਿਆ ਅਤੇ ਉਸ ਨੂੰ ਗੰਭੀਰ ਸੱਟਾਂ ਲੱਗੀਆਂ | ਸੂਚਨਾ ਮਿਲਦੇ ਹੀ ਨੇੜੇ ਤਾਇਨਾਤ ਐੱਸ.ਐੱਸ.ਐੱਫ.ਦੀ ਟੀਮ ਮਹਿਜ਼ ਡੇਢ ਮਿੰਟ ਵਿਚ ਮੌਕੇ 'ਤੇ ਪਹੁੰਚ ਗਈ ਅਤੇ ਜ਼ਖ਼ਮੀ ਨੂੰ ਤੁਰੰਤ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ | ਜ਼ਖ਼ਮੀ ਦੇ ਸਾਥੀ ਕੱਕਨ ਸਿੰਘ ਵਾਸੀ ਪਿੰਡ ਮਨਸਾ ਨੇ ਦੱਸਿਆ ਕਿ ਕਰਨੈਲ ਸਿੰਘ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ | ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਕਰਨੈਲ ਸਿੰਘ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬਿਹਤਰ ਇਲਾਜ ਲਈ ਫ਼ਰੀਦਕੋਟ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਹੈ |
ਪਿਛਲੀ ਖ਼ਬਰ ਆਵਾਰਾ ਪਸ਼ੂ ਨਾਲ ਟਕਰਾ ਕੇ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਹੋਈ ਮੌਤ ਅਗਲੀ ਖ਼ਬਰ ਜੀ-11 ਫਾਊਾਡੇਸ਼ਨ ਫ਼ਾਜ਼ਿਲਕਾ ਵਲੋਂ ਵਿਧਵਾ ਮਹਿਲਾਵਾਂ ਨੂੰ ਮਾਰਚ ਮਹੀਨੇ ਦਾ ਰਾਸ਼ਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।