09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਚਿੱਟੇ ਦਾ ਨਸ਼ਾ ਕਰਦੇ 3 ਕਾਬੂ

ਅਜੀਤ ਡੈਸਕ 07-03-2026
ਫ਼ਾਜ਼ਿਲਕਾ, 6 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਦੀ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਦੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ. ਸਰਵਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਬਿਜਲੀ ਘਰ ਫ਼ਾਜ਼ਿਲਕਾ ਕੋਲ ਪੁੱਜੀ ਤਾਂ ਉੱਥੇ ਦੀਪਕ ਕੁਮਾਰ ਪੁੱਤਰ ਦੇਸ ਰਾਜ ਵਾਸੀ ਜੱਟੀਆ ਮੁਹੱਲਾ ਫ਼ਾਜ਼ਿਲਕਾ, ਰਜਤ ਪੁੱਤਰ ਵਰਿੰਦਰ ਕੁਮਾਰ ਵਾਸੀ ਪਿੰਡ ਬਾਰੇਕਾ ਅਤੇ ਵਿਕਰਮ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਝੰਡਾ ਕਲਾ (ਮਾਨਸਾ) ਨੂੰ ਹੈਰੋਇਨ, ਅਲੂਦ, ਸਿਲਵਰ ਪੰਨੀ ਅਤੇ ਲਾਈਟਰ ਨਾਲ ਚਿੱਟਾ ਪੀਂਦੇ ਹੋਏ ਕਾਬੂ ਕੀਤਾ ਗਿਆ | ਪੁਲਿਸ ਨੇ ਮੌਕੇ ਤੋਂ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕਰਕੇ ਤਿੰਨਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਵਾਹਨ ਦੀ ਸਾਈਡ ਵੱਜਣ ਨਾਲ ਵਿਅਕਤੀ ਜ਼ਖਮੀ <br/> ਅਗਲੀ ਖ਼ਬਰ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।