19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਇਲਾਕੇ ਦੀ ਉੱਘੀ ਲੇਖਿਕਾ ਡਾ.ਹਰਪ੍ਰੀਤ ਕੌਰ ਔਲਖ ਨੇ ਉਪ ਮੰਡਲ ਮੈਜਿਸਟਰੇਟ ਦਾ ਕੀਤਾ ਸਵਾਗਤ <br/>

ਅਜੀਤ ਡੈਸਕ 08-03-2026
ਅਬੋਹਰ, 7 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਅਤੇ ਪਿੰਡ ਬਹਾਵਵਾਲਾ ਦੀ ਜੰਮਪਲ ਉੱਘੀ ਲੇਖਿਕਾ ਡਾ.ਹਰਪ੍ਰੀਤ ਕੌਰ ਔਲਖ ਨੇ ਅਬੋਹਰ ਵਿਖੇ ਨਵ-ਨਿਯੁਕਤ ਉਪ ਮੰਡਲ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ ਨੂੰ ਫੁੱਲਾਂ ਦੇ ਗੁਲਦਸਤਾ ਭੇਟ ਕਰਦੇ ਹੋਏ ਉਨ੍ਹਾਂ ਦਾ ਅਬੋਹਰ ਆਉਣ 'ਤੇ ਸਵਾਗਤ ਕੀਤਾ | ਇਸ ਦੌਰਾਨ ਉਨ੍ਹਾਂ ਇਲਾਕੇ ਦੇ ਵੱਖ-ਵੱਖ ਮਸਲਿਆਂ ਉੱਤੇ ਉਪ ਮੰਡਲ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ ਨਾਲ ਵਿਸਥਾਰ ਨਾਲ ਚਰਚਾ ਵੀ ਕੀਤੀ | ਹਰਪ੍ਰੀਤ ਕੌਰ ਔਲਖ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਇਲਾਕੇ ਵਿਚ ਉਪ ਮੰਡਲ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ ਦੀ ਨਿਯੁਕਤੀ ਹੋਈ ਹੈ ਅਤੇ ਅਸੀਂ ਇਸ ਸ਼ਹਿਰ ਵਿਚ ਉਨ੍ਹਾਂ ਦਾ ਨਿੱਘਾ ਸਵਾਗਤ ਕਰਦੇ ਹਾਂ | ਉਪ ਮੰਡਲ ਮੈਜਿਸਟਰੇਟ ਦੀ ਅਗਵਾਈ ਹੇਠ ਸਾਡੇ ਪ੍ਰਸ਼ਾਸਨਿਕ ਕੰਮਾਂ ਵਿਚ ਤੇਜ਼ੀ ਅਤੇ ਪਾਰਦਰਸ਼ਤਾ ਹੋਵੇਗੀ | ਪ੍ਰਸ਼ਾਸਨਿਕ ਸੇਵਾਵਾਂ ਵਿਚ ਉਨ੍ਹਾਂ ਦਾ ਤਜਰਬਾ ਅਤੇ ਮਿਹਨਤ ਸਾਡੇ ਇਲਾਕੇ ਦੇ ਵਿਕਾਸ ਲਈ ਇਕ ਨਵੀਂ ਉਮੀਦ ਹੈ ਜਦ ਕਿ ਉਹ ਅਬੋਹਰ ਵਿਖੇ ਪਹਿਲਾਂ ਵੀ ਆਪਣੀਆਂ ਸ਼ਾਨਦਾਰ ਸੇਵਾਵਾਂ ਦੇ ਚੁੱਕੇ ਹਨ | ਜਿਸ ਕਾਰਨ ਸ਼ਹਿਰ ਵਾਸੀ ਆਸ ਕਰਦੇ ਹਨ ਕਿ ਉਪ ਮੰਡਲ ਮੈਜਿਸਟਰੇਟ ਦੀ ਅਗਵਾਈ ਹੇਠ ਅਬੋਹਰ ਇਲਾਕੇ ਦੀਆਂ ਮੁਸ਼ਕਲਾਂ ਦਾ ਹੱਲ ਜਲਦੀ ਹੋਵੇਗਾ |

ਪਿਛਲੀ ਖ਼ਬਰ ਭਾਰਤ ਵਿਕਾਸ ਪਰਿਸ਼ਦ ਫ਼ਾਜ਼ਿਲਕਾ ਦੀ ਨਵੀਂ ਕਾਰਜਕਾਰਨੀ ਦਾ ਗਠਨ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਦਿਲਬਾਗ ਸਿੰਘ ਵਿਰਕ ਪਾਰਟੀ ਦੇ ਕੌਮੀ ਬੁਲਾਰੇ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।