20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ 'ਚ ਲਗਾਤਾਰ 3 ਦਿਨ ਝੰਡਾ ਮਾਰਚ ਕੀਤਾ ਜਾਵੇਗਾ- ਵਰਿੰਦਰ ਮੋਮੀ <br/>

ਅਜੀਤ ਡੈਸਕ 08-03-2026
ਜਲਾਲਾਬਾਦ, 7 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪੈੱ੍ਰਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ, ਸੀ.ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ ਨੇ ਇੱਥੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ-2022 ਸਮੇਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਇਨਲਿਸਟਮੈਂਟ, ਆਊਟ ਸੋਰਸ ਠੇਕਾ ਮੁਲਾਜ਼ਮਾਂ ਦਾ ਪੱਕਾ ਰੁਜ਼ਗਾਰ ਕਰਨ ਵਾਲਾ ਵਾਅਦਾ ਪੂਰਾ ਕਰਨ ਦੀ ਬਜਾਏ ਬੀਤੇ 4 ਸਾਲਾਂ ਤੋਂ ਸਿਰਫ਼ ਲਾਰਿਆਂ ਵਿਚ ਰੱਖਣ ਦੇ ਰੋਸ ਵਜੋਂ, ਆਪਣੇ ਕੱਚੇ-ਪਿੱਲੇ ਰੁਜ਼ਗਾਰ ਨੂੰ ਪੱਕਾ ਰੁਜ਼ਗਾਰ ਕਰਨ ਦੀ ਮੰਗ ਲਈ ਅਤੇ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਕਰਨ ਵਾਲੀਆਂ ਮਾਰੂ ਨੀਤੀਆਂ ਲਾਗੂ ਕਰਨ ਲਈ ਬਜ਼ਿਦ ਪੰਜਾਬ ਸਰਕਾਰ ਵਿਰੁੱਧ 'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ' ਦੇ ਪਲੇਟਫ਼ਾਰਮ ਤੋਂ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸੰਬਲੀ ਹਲਕੇ ਦਿੜ੍ਹਬਾ ਦੇ ਪਿੰਡਾਂ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਠੇਕਾ ਮੁਲਾਜ਼ਮਾਂ ਵਲੋਂ ਮਿਤੀ 26, 27 ਅਤੇ 28 ਮਾਰਚ 2026 ਨੂੰ ਲਗਾਤਾਰ 3 ਦਿਨ ਝੰਡਾ ਮਾਰਚ ਪ੍ਰਦਰਸ਼ਨ ਕੀਤਾ ਜਾਵੇਗਾ |

ਪਿਛਲੀ ਖ਼ਬਰ ਟੱਕਰ ਮਾਰਨ ਵਾਲੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ, ਮਾਲਕੀ ਵਾਲੇ ਖ਼ਾਲੀ ਪਏ ਪਲਾਟਾਂ 'ਚ ਸਾਫ-ਸਫਾਈ ਕਰਵਾਉਣੀ ਲਾਜ਼ਮੀ -...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।