20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਲਾਲਾ ਜਗਤ ਨਰਾਇਣ ਐਜੂਕੇਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ 'ਅੰਤਰ ਕਾਲਜ ਯੁਵਕ ਮੇਲਾ' 'ਚ ਮੱਲਾਂ ਮਾਰੀਆਂ <br/>

ਅਜੀਤ ਡੈਸਕ 08-03-2026
ਜਲਾਲਾਬਾਦ, 7 ਮਾਰਚ (ਕਰਨ ਚੁਚਰਾ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨਲ ਕਾਲਜ ਜਲਾਲਾਬਾਦ (ਪੱਛਮੀ) ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ 'ਅੰਤਰ ਕਾਲਜ ਯੁਵਕ ਮੇਲੇ' ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੁੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪਿ੍ੰਸੀਪਲ ਡਾ.ਨੀਤਿਕਾ ਦੀ ਯੋਗ ਅਗਵਾਈ ਸਦਕਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਧੀਨ ਗੁਰੂ ਰਾਮ ਦਾਸ ਬੀ.ਐਡ ਕਾਲਜ ਜਲਾਲਾਬਾਦ(ਪੱ) ਵਿਚ ਕਰਵਾਏ ਗਏ ਅੰਤਰ ਕਾਲਜ ਯੁਵਕ ਮੇਲਾ ਦੇ ਮੁਕਾਬਲਿਆਂ ਵਿਚੋਂ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ (ਪੱ) ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਹਨ | ਕਵਿਤਾ ਉਚਾਰਨ ਮੁਕਾਬਲੇ ਵਿਚੋਂ ਸੁਖਪ੍ਰੀਤ ਕੌਰ ਨੇ ਪਹਿਲਾ ਸਥਾਨ, ਪੇਂਟਿੰਗ ਮੁਕਾਬਲੇ ਵਿਚ ਸਤਵਿੰਦਰ ਕੌਰ ਨੇ ਪਹਿਲਾ ਸਥਾਨ, ਦਸਤਾਰਬੰਦੀ ਮੁਕਾਬਲੇ ਵਿਚ ਅਨਮੋਲਪ੍ਰੀਤ ਨੇ ਤੀਜਾ ਸਥਾਨ ਅਤੇ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਵਿਚ ਕਰਨਵੀਰ ਅਤੇ ਪ੍ਰਤੁਲ ਨੇ ਵਿਸ਼ੇਸ਼ ਸਨਮਾਨ ਪ੍ਰਾਪਤ ਕੀਤਾ | ਵਿਦਿਆਰਥੀਆਂ ਦੀ ਇਸ ਵੱਡੀ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੁੱਚੀ ਮੈਨੇਜਮੈਂਟ ਕਮੇਟੀ, ਪਿ੍ੰਸੀਪਲ ਡਾ.ਨੀਤਿਕਾ ਅਤੇ ਸਟਾਫ਼ ਮੈਂਬਰਾਂ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਪਿ੍ੰਸੀਪਲ ਡਾ.ਨੀਤਿਕਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਅਤੇ ਹੋਰ ਉਚਾਈਆਂ ਛੂਹਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਵਿਚ ਜੇਤੂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਸਾਂਝੀ ਕੀਤੀ ਗਈ |

ਪਿਛਲੀ ਖ਼ਬਰ ਆਨਲਾਈਨ ਠੱਗੀ ਮਾਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪ੍ਰੋ.ਗੁਰਦਿਆਲ ਸਿੰਘ ਢਿੱਲੋਂ ਯਾਦਗਾਰੀ ਮੰਚ ਵਲੋਂ ਸਾਹਿੱਤਿਕ ਸਮਾਗਮ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।