20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸਾਈਬਰ ਠੱਗੀ ਵਿਰੁੱਧ ਫ਼ਾਜ਼ਿਲਕਾ ਪੁਲਿਸ ਦੀ ਵਿਸ਼ੇਸ਼ ਪਹਿਲ, ਜਾਗਰੂਕਤਾ ਫ਼ਿਲਮ ਕੀਤੀ ਰਿਲੀਜ਼

ਅਜੀਤ ਡੈਸਕ 08-03-2026
ਫ਼ਾਜ਼ਿਲਕਾ, 7 ਮਾਰਚ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਪੁਲਿਸ ਨੇ ਲੋਕਾਂ ਨੂੰ ਸਾਈਬਰ ਅਪਰਾਧਾਂ ਤੋਂ ਬਚਾਉਣ ਲਈ ਇਕ ਨਿਵੇਕਲੀ ਪਹਿਲ ਕਰਦਿਆਂ ਜਾਗਰੂਕਤਾ ਭਰਪੂਰ ਇਕ ਲਘੂ ਫ਼ਿਲਮ ਤਿਆਰ ਕੀਤੀ ਹੈ | 'ਨਟਰੰਗ ਪ੍ਰੋਡਕਸ਼ਨ ਹਾਊਸ ਅਬੋਹਰ' ਦੇ ਸਹਿਯੋਗ ਨਾਲ ਬਣਾਈ ਗਈ ਇਸ ਫ਼ਿਲਮ ਨੂੰ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ ਗੁਰਮੀਤ ਸਿੰਘ ਵਲੋਂ ਅਧਿਕਾਰਤ ਤੌਰ 'ਤੇ ਰਿਲੀਜ਼ ਕੀਤਾ ਗਿਆ | ਐੱਸ.ਐੱਸ.ਪੀ.ਗੁਰਮੀਤ ਸਿੰਘ ਨੇ ਦੱਸਿਆ ਕਿ ਅੱਜ-ਕੱਲ੍ਹ ਸਾਈਬਰ ਕ੍ਰਾਈਮ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਠੱਗ ਰੋਜ਼ਾਨਾ ਨਵੇਂ ਤਰੀਕੇ ਅਪਣਾ ਕੇ ਭੋਲੇ-ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ | ਇਸ ਫ਼ਿਲਮ ਰਾਹੀਂ ਲੋਕਾਂ ਨੂੰ ਸਾਈਬਰ ਠੱਗਾਂ ਵਲੋਂ ਭੇਜੀਆਂ ਜਾਣ ਵਾਲੀਆਂ ਸ਼ੱਕੀ ਏ.ਪੀ.ਕੇ ਫਾਈਲਾਂ, ਬੈਂਕ ਧੋਖਾਧੜੀ ਕਾਲਾਂ, ਫ਼ਰਜ਼ੀ ਇਨਵੀਟੇਸ਼ਨ ਫਾਈਲਾਂ ਅਤੇ ਚਲਾਨ ਭਰਨ ਦੇ ਨਾਂ 'ਤੇ ਭੇਜੇ ਜਾਣ ਵਾਲੇ ਫ਼ਰਜ਼ੀ ਲਿੰਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ | ਐੱਸ.ਐੱਸ.ਪੀ ਗੁਰਮੀਤ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਸਮੇਂ-ਸਮੇਂ 'ਤੇ ਲੋਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ, ਪਰ ਵੀਜ਼ੂਅਲ ਮਾਧਿਅਮ ਰਾਹੀਂ ਦਿੱਤਾ ਗਿਆ ਸੁਨੇਹਾ ਲੋਕਾਂ ਦੇ ਮਨਾਂ 'ਤੇ ਡੂੰਘਾ ਅਸਰ ਪਾਉਂਦਾ ਹੈ | ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਫ਼ਿਲਮ ਨੂੰ ਦੇਖਣ ਤਾਂ ਜੋ ਉਹ ਕਿਸੇ ਵੀ ਤਰ੍ਹਾਂ ਦੀ ਸਾਈਬਰ ਧੋਖਾਧੜੀ ਦਾ ਸ਼ਿਕਾਰ ਹੋਣ ਤੋਂ ਬਚ ਸਕਣ |
ਪਿਛਲੀ ਖ਼ਬਰ ਥੈਲੇਸੀਮੀਆ ਪੀੜਤ ਬੱਚਿਆਂ ਲਈ ਅੱਜ ਲੱਗੇਗਾ ਵਿਸ਼ਾਲ ਖ਼ੂਨਦਾਨ ਕੈਂਪ ਅਗਲੀ ਖ਼ਬਰ ਆਨਲਾਈਨ ਠੱਗੀ ਮਾਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।