ਫ਼ਾਜ਼ਿਲਕਾ, 26 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਸਟੇਟ ਟਰੇਡਰ ਕਮਿਸ਼ਨ ਵਲੋਂ ਸਥਾਨਕ ਗਾਂਧੀ ਚੌਂਕ ਵਿਖੇ ਵਪਾਰੀਆਂ ਨਾਲ ਇਕ ਵਿਸ਼ੇਸ਼ 'ਵਪਾਰਕ ਮਿਲਣੀ' ਕੀਤੀ ਗਈ | ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਵਪਾਰੀ ਵਰਗ ਦੀਆਂ ਦਰਪੇਸ਼ ਸਮੱਸਿਆਵਾਂ ਸੁਣੀਆਂ | ਇਸ ਮੌਕੇ ਟਰੇਡ ਕਮਿਸ਼ਨ ਪੰਜਾਬ ਦੇ ਮੈਂਬਰ ਅਤੁੱਲ ਨਾਗਪਾਲ, ਹਲਕਾ ਚੇਅਰਮੈਨ ਲਵਿਸ ਚਾਵਲਾ ਅਤੇ ਜ਼ਿਲ੍ਹਾ ਚੇਅਰਮੈਨ ਅਨੁਰਾਜ ਅਹੂਜਾ ਵੀ ਮੌਜੂਦ ਸਨ | ਮੀਟਿੰਗ ਦੌਰਾਨ ਪੁਲਿਸ, ਆਬਕਾਰੀ ਤੇ ਕਰ ਵਿਭਾਗ, ਨਗਰ ਕੌਂਸਲ ਅਤੇ ਬਿਜਲੀ ਬੋਰਡ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਵਪਾਰੀਆਂ ਨੇ ਸੀਵਰੇਜ, ਸਟਰੀਟ ਲਾਈਟਾਂ, ਪਾਰਕਿੰਗ, ਸੁਰੱਖਿਆ ਪ੍ਰਬੰਧ ਅਤੇ ਦੁਕਾਨਾਂ ਦੇ ਕਿਰਾਏ ਵਰਗੇ ਅਹਿਮ ਮੁੱਦੇ ਉਠਾਏ | ਵਿਧਾਇਕ ਸਵਨਾ ਨੇ ਭਰੋਸਾ ਦਿੱਤਾ ਕਿ ਨਗਰ ਕੌਂਸਲ ਅਤੇ ਸੀਵਰੇਜ ਨਾਲ ਸਬੰਧਿਤ ਮੁੱਖ ਸਮੱਸਿਆਵਾਂ ਦਾ ਹੱਲ ਅਗਲੇ 30 ਦਿਨਾਂ ਦੇ ਅੰਦਰ ਕਰ ਦਿੱਤਾ ਜਾਵੇਗਾ | ਵਿਧਾਇਕ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵਪਾਰੀਆਂ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਹੈ, ਜਿਸ ਦਾ ਲਾਭ ਆਧਾਰ ਕਾਰਡ ਰਾਹੀਂ ਲਿਆ ਜਾ ਸਕਦਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵਲੋਂ ਮਹਿਲਾਵਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ 6 ਮਹੀਨਿਆਂ 'ਚ ਹਲਕੇ ਦੀ ਹਰ ਸੜਕ ਪੱਕੀ ਕਰ ਦਿੱਤੀ ਜਾਵੇਗੀ | ਵਪਾਰੀ ਵਰਗ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਅਧਿਕਾਰੀ ਖ਼ੁਦ