ਜਲਾਲਾਬਾਦ, 26 ਮਾਰਚ (ਜਤਿੰਦਰ ਪਾਲ ਸਿੰਘ)-ਸਥਾਨਕ ਜਲਾਲਾਬਾਦ ਫ਼ਾਜ਼ਿਲਕਾ ਸੜਕ 'ਤੇ ਸਥਿਤ ਬੱਬਲੂ ਇੰਨਕਲੇਵ ਨੇੜੇ ਅੱਜ ਸਵੇਰੇ ਲਗਭਗ 10 ਵਜੇ ਸਿਲੰਡਰਾਂ ਨਾਲ ਭਰੇ ਇਕ ਟਰੱਕ ਅਤੇ ਕਾਰ ਵਿਚਕਾਰ ਟੱਕਰ ਹੋ ਗਈ, ਜਿਸ ਵਿਚ ਕਾਰ ਬੁਰੀ ਤਰਾਂ ਨੁਕਸਾਨੀ ਗਈ ਪਰ ਕਿਸੇ ਵੀ ਤਰਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ¢ ਹਾਦਸੇ ਵਿਚ ਕਾਰ ਬੂਰੀ ਤਰਾਂ ਨੁਕਸਾਨੀ ਗਈ ਜਦਕਿ ਕਾਰ ਚਾਲਕ ਵਾਲ-ਵਾਲ ਬਚ ਗਿਆ¢ ਜਾਣਕਾਰੀ ਅਨੁਸਾਰ ਫ਼ਾਜ਼ਿਲਕਾ ਵਲ਼ੋਂ ਸਿਲੰਡਰਾਂ ਨਾਲ ਭਰਿਆ ਟਰੱਕ ਆ ਰਿਹਾ ਸੀ¢ ਬੱਬਲੂ ਇਨਕਲੇਵ ਕੋਲ ਪਹੁੰਚਣ 'ਤੇ ਟਰੱਕ ਚਾਲਕ ਵਲ਼ੋਂ ਓਵਰਟੇਕ ਕਰਦੇ ਸਮੇਂ ਲਾਪਰਵਾਹੀ ਨਾਲ ਕਾਰ ਨੂੰ ਟੱਕਰ ਮਾਰ ਦਿੱਤੀ ਗਈ¢ ਟੱਕਰ ਲੱਗਣ ਨਾਲ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ¢ ਕਾਰ ਚਾਲਕ ਨੇ ਦੱਸਿਆ ਕਿ ਉਹ ਆਪਣੀ ਗੱਡੀ ਨੰਬਰ ਪੀ.ਬੀ.30 ਏ.ਏ 2-2742 'ਤੇ ਫ਼ਾਜ਼ਿਲਕਾ- ਫ਼ਿਰੋਜ਼ਪੁਰ ਹਾਈਵੇ 'ਤੇ ਸਥਿਤ ਰਿਲਾਇੰਸ ਪੈਟਰੋਲ ਪੰਪ ਤੋਂ ਡੀਜ਼ਲ ਭਰਵਾ ਕੇ ਵਾਪਸ ਬਠਿੰਡਾ ਜਾ ਰਿਹਾ ਸੀ¢ ਇਸ ਦੌਰਾਨ ਪਿੱਛੋਂ ਆਏ ਟਰੱਕ ਨੇ ਉਸ ਦੀ ਕਾਰ ਨੂੰ ਓਵਰਟੇਕ ਕਰਦੇ ਸਮੇਂ ਨਾਲ ਲਾਪਰਵਾਹੀ ਦੇ ਨਾਲ ਟੱਕਰ ਮਾਰ ਦਿੱਤੀ ਤੇ ਕਾਰ ਬੇਕਾਬੂ ਹੋ ਕੇ ਡਿਵਾਈਡਰਾਂ ਦੇ ਨਾਲ ਜਾ ਟਕਰਾਈ¢ ਪੀੜਤ ਕਾਰ ਚਾਲਕ ਨੇ ਦੱਸਿਆ ਕਿ ਗੱਡੀ ਉਸ ਦੇ ਪਰਿਵਾਰ ਦਾ ਰੋਜ਼ੀ-ਰੋਟੀ ਦਾ ਸਾਧਨ ਹੈ ਤੇ ਇਸ ਹਾਦਸੇ 'ਚ ਕਰੀਬ ਢਾਈ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ¢ ਘਟਨਾ ਦੀ ਸੂਚਨਾ ਮਿਲਣ 'ਤੇ ਪੀ.ਸੀ.ਆਰ ਪੁਲਿਸ ਪਾਰਟੀ ਜਲਾਲਾਬਾਦ ਨੇ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ¢ ਕਾਰ ਚਾਲਕ ਨੇ ਪੁਲਿਸ ਪ੍ਰਸ਼ਾਸਨ ਕੋਲ ਮੰਗ ਕੀਤੀ ਹੈ ਕਿ ਉਸ ਨੂੰ ਇਨਸਾਫ਼ ਦਿੱਤਾ ਜਾਵੇ¢