ਫ਼ਾਜ਼ਿਲਕਾ, 26 ਮਾਰਚ (ਦਵਿੰਦਰ ਪਾਲ ਸਿੰਘ)-ਖ਼ੁਸ਼ੀ ਫਾਊਾਡੇਸ਼ਨ ਦੀ ਚੇਅਰਪਰਸਨ ਮੈਡਮ ਖ਼ੁਸ਼ਬੂ ਸਾਵਨਸੁਖਾ ਸਵਨਾ ਵਲੋਂ ਸਥਾਨਕ ਦਾਣਾ ਮੰਡੀ ਤੋਂ ਸ੍ਰੀ ਬਾਲਾ ਜੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਨਾਲ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਪ੍ਰਮਾਤਮਾ ਦੀ ਅਪਾਰ ਕਿਰਪਾ ਹੁੰਦੀ ਹੈ | ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਹਲਕੇ ਦੇ ਲੋਕ ਹਮੇਸ਼ਾ ਹੱਸਦੇ-ਵਸਦੇ ਰਹਿਣ ਅਤੇ ਉਨ੍ਹਾਂ ਵਿਚ ਧਾਰਮਿਕ ਭਾਵਨਾ ਵਧੇ, ਇਸੇ ਮਕਸਦ ਨਾਲ ਇਹ ਉਪਰਾਲਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਬੱਸ ਰਾਹੀਂ ਬੱਚੇ, ਬਜ਼ੁਰਗ ਅਤੇ ਮਹਿਲਾਵਾਂ ਦਰਸ਼ਨਾਂ ਲਈ ਜਾ ਰਹੇ ਹਨ, ਜਿੱਥੇ ਉਹ ਬਾਲਾ ਜੀ ਮਹਾਰਾਜ ਦੇ ਦਰਸ਼ਨ ਕਰਕੇ ਨਿਹਾਲ ਹੋਣਗੇ | ਮੈਡਮ ਸਵਨਾ ਨੇ ਮੰਡੀ ਮਜ਼ਦੂਰ ਯੂਨੀਅਨ ਵੱਲੋਂ ਕੀਤੇ ਗਏ ਇਸ ਸ਼ਲਾਘਾਯੋਗ ਯਤਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਮਜ਼ਦੂਰ ਵਰਗ ਦਿਨ-ਰਾਤ ਸਖ਼ਤ ਮਿਹਨਤ ਕਰਦਾ ਹੈ | ਉਨ੍ਹਾਂ ਨੇ ਬਾਲਾ ਜੀ ਮਹਾਰਾਜ ਅੱਗੇ ਮਜ਼ਦੂਰ ਵਰਗ ਅਤੇ ਸਮੂਹ ਇਲਾਕਾ ਨਿਵਾਸੀਆਂ ਦੀ ਸੁੱਖ-ਸਮਿ੍ਧੀ, ਤਰੱਕੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ | ਬੱਸ ਰਵਾਨਾ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਸੰਗਤ ਨੂੰ ਪ੍ਰਸਾਦ ਵੀ ਵੰਡਿਆ |