ਅਬੋਹਰ, 26 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਵੀਰ ਸਿੰਘ ਪੁਲਿਸ ਪਾਰਟੀ ਸਮੇਤ ਸਥਾਨਕ ਕਿੱਲਿ੍ਹਆਂਵਾਲੀ ਰੋਡ 'ਤੇ ਭਗਤ ਗੈੱਸ ਏਜੰਸੀ ਨੇੜੇ ਗਸ਼ਤ ਉੱਪਰ ਜਾ ਰਹੇ ਸਨ | ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਤਿੰਨ ਨੌਜਵਾਨ ਆ ਰਹੇ ਸਨ | ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਮੋਟਰਸਾਈਕਲ ਰੋਕ ਫ਼ਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗੇ | ਪੁਲਿਸ ਪਾਰਟੀ ਨੇ ਜਦੋਂ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 424 ਗਰਾਮ ਹੈਰੋਇਨ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਨੌਜਵਾਨਾਂ ਦੀ ਪਹਿਚਾਣ ਰਾਹੁਲ ਕੁਮਾਰ ਪੁੱਤਰ ਸੁਰੇਸ਼ ਕੁਮਾਰ, ਕਰਨ ਪੁੱਤਰ ਰਾਜ ਕੁਮਾਰ ਦੋਵੇਂ ਵਾਸੀ ਸਥਾਨਕ ਸੰਤ ਨਗਰ ਅਤੇ ਵਿਕੀ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਹਾਕਿਆਵਾਲੀ, ਜ਼ਿਲ੍ਹਾ ਗੰਗਾਨਗਰ ਵਜੋਂ ਹੋਈ | ਨਗਰ ਥਾਣਾ ਇਕ ਦੀ ਪੁਲਿਸ ਵਲੋਂ ਉਕਤ ਤਿੰਨੇ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |