19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਵਲੋਂ 11ਵੇਂ ਦਿਨ ਵੀ ਸਰਕਾਰ ਵਿਰੁੱਧ ਧਰਨਾ ਜਾਰੀ

ਅਜੀਤ ਡੈਸਕ 27-03-2026
ਜਲਾਲਾਬਾਦ, 26 ਮਾਰਚ (ਜਤਿੰਦਰ ਪਾਲ ਸਿੰਘ)-ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਸਾਂਝਾ ਮੋਰਚਾ ਪੰਜਾਬ ਦੇ ਸੱਦੇ 'ਤੇ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਆਸ਼ਾ ਵਰਕਰਾਂ ਤੇ ਫੈਸੀਲੀਟੇਟਰ ਨੇ 16 ਮਾਰਚ ਤੋਂ 28 ਮਾਰਚ ਤੱਕ ਸਿਹਤ ਵਿਭਾਗ ਦੇ ਮੁਕੰਮਲ ਕੰਮਾਂ ਦਾ ਬਾਈਕਾਟ ਕੀਤਾ ਹੋਇਆ ਹੈ¢ ਅੱਜ 11ਵੇਂ ਦਿਨ ਵੀ ਜ਼ਿਲ੍ਹਾ ਜਰਨਲ ਸਕੱਤਰ ਨੀਲਮ ਰਾਣੀ ਦੀ ਅਗਵਾਈ ਹੇਠ ਸੀ.ਐੱਚ.ਸੀ ਸੈਂਟਰ ਜਲਾਲਾਬਾਦ ਵਿਖੇ ਵਰਕਰਾਂ ਦੇ ਵਲ਼ੋਂ ਭਾਰੀ ਇਕੱਠ ਕਰਕੇ ਸੂਬਾ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ¢ ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਦੁਰਗੋ ਬਾਈ ਨੇ ਦੱਸਿਆ ਕਿ 25 ਮਾਰਚ ਨੂੰ ਸੰਯੁਕਤ ਪ੍ਰਮੁੱਖ ਸਕੱਤਰ ਨਾਲ ਸਾਂਝੇ ਮੋਰਚੇ ਦੇ ਆਗੂਆਂ ਨਾਲ ਕਰਵਾਈ ਗਈ ਮੀਟਿੰਗ, ਬਿਲਕੁਲ ਹੀ ਬੇਸਿੱਟਾ ਰਹੀ ਹੈ¢ ਉਨ੍ਹਾਂ ਕਿਹਾ ਕਿ ਸਰਕਾਰ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਵਰਕਰਾਂ ਦਾ ਵੱਡੇ ਪੱਧਰ 'ਤੇ ਸ਼ੋਸ਼ਣ ਕਰ ਰਹੀ ਹੈ¢ ਜਿਸ ਦੇ ਰੋਸ ਵਜੋਂ ਵਰਕਰਾਂ 'ਚ ਕਾਫ਼ੀ ਨਿਰਾਸ਼ਾ ਪਾਈ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਬਲਾਕਾਂ 'ਚ 28 ਮਾਰਚ ਤੱਕ ਹੜਤਾਲ ਇਸੇ ਤਰਾਂ ਹੀ ਜਾਰੀ ਰਹੇਗੀ ਅਤੇ 28 ਮਾਰਚ ਤੱਕ ਸਰਕਾਰ ਵਲ਼ੋਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਸਿਹਤ ਵਿਭਾਗ 'ਚ ਕੰਮ ਦੇ ਹੋ ਰਹੇ ਨੁਕਸਾਨ ਦੀ ਜ਼ੁੰਮੇਵਾਰ ਪੰਜਾਬ ਸਰਕਾਰ ਹੋਵੇਗੀ¢ ਇਸ ਮੌਕੇ ਬਲਾਕ ਪ੍ਰਧਾਨ ਸਰਵਨ ਕੌਰ ਫਲੀਆਂ ਵਾਲਾ, ਕਰਮਜੀਤ ਕੌਰ, ਅਵਿਨਾਸ਼ ਰਾਣੀ, ਸੀਮਾ ਰਾਣੀ, ਰਜਨੀ ਬਾਲਾ, ਵੀਰਪਾਲ ਕੌਰ, ਪਰਵਿੰਦਰ ਕੌਰ, ਸੁਰਿੰਦਰ ਕੌਰ, ਨਾਨਕੋ ਬਾਈ, ਸੰਤੋਸ਼ ਰਾਣੀ, ਰਾਜ ਰਾਣੀ , ਡਿੰਪਲ ਅਤੇ ਸਰੋਜ ਰਾਣੀ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਗੁਰੂ ਆਤਮ ਵੱਲਭ ਸਕੂਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸਾਲਾਨਾ ਨਤੀਜਾ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।